Punjab

ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਖਾਕਾ ਪੂਰੀ ਤਰ੍ਹਾਂ ਤਿਆਰ- DGP ਗੌਰਵ ਯਾਦਵ

ਚੰਡੀਗੜ੍ਹ :  ਪੁਲਿਸ ਨੇ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਯੋਜਨਾ ਬਣਾਈ ਹੈ। ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਇਸ ਦਿਸ਼ਾ ਵਿੱਚ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਨਿਰਧਾਰਤ ਮਿਤੀ ਤੋਂ ਬਾਅਦ ਪੂਰੀ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ।

ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਹਰ ਹਾਲਤ ਵਿਚ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਪੂਰਾ ਖਾਕਾ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਐਵਾਰਡ ਦਿੱਤਾ ਜਾਵੇਗਾ ਤੇ ਸਹੀ ਕੰਮ ਨਾ ਕਰਨ ਵਾਲਿਆਂ ’ਤੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ  ਕਿਹਾ ਕਿ ਭਾਰਤ-ਪਾਕਿ ਸਰਹੱਦ ‘ਤੇ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕਰਨ ਲਈ ਕੰਮ ਚੱਲ ਰਿਹਾ ਹੈ। ਟਰਾਇਆ ਹੋ ਚੁੱਕਿਆ ਹੈ। ਇਹ ਸਤੰਬਰ-ਅਕਤੂਬਰ ਤੱਕ ਪੂਰਾ ਹੋ ਜਾਵੇਗਾ। ਦੂਜੇ ਪਾਸੇ, 30 ਐਨਡੀਪੀਐਸ ਮਾਮਲਿਆਂ ਲਈ ਇੱਕ ਅਦਾਲਤ ਬਣਾਈ ਜਾਵੇਗੀ। ਸੂਬਾ ਸਰਕਾਰ ਇਸ ‘ਤੇ 22.8 ਕਰੋੜ ਰੁਪਏ ਖਰਚ ਕਰੇਗੀ। ਇਸ ਦੇ ਨਾਲ ਹੀ, ਹੁਣ ਤੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ 31 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

1 ਮਾਰਚ ਤੋਂ ਲੈ ਕੇ ਹੁਣ ਤੱਕ 4659 ਐਨਡੀਪੀਐਸ ਤਹਿਤ ਕੇਸ ਦਰਜ ਕੀਤੇ ਗਏ ਜਦਕਿ 7414 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿਚ 1877 ਵੱਡੇ ਮਗਰਮੱਛ ਸ਼ਾਮਲ ਹਨ। ਪੁਲਿਸ ਨੇ ਹੁਣ ਤੱਕ 297 ਕਿਲੋ ਹੈਰੋਇਨ ਤੇ 8 ਕਰੋੜ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਰਾਜਜੀਤ ਦੀ ਹੁਣ ਤੱਕ ਲਗਭਗ 20 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਸਾਡੀ ਪੁਲਿਸ ਦੇ ਨਤੀਜੇ ਸ਼ਾਨਦਾਰ ਰਹੇ ਹਨ। ਹੁਣ ਤੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 836 ਮਾਮਲਿਆਂ ਦਾ ਫ਼ੈਸਲਾ ਹੋ ਚੁੱਕਿਆ ਹੈ, ਜਿਨ੍ਹਾਂ ਵਿੱਚੋਂ 744 ਮਾਮਲਿਆਂ ਵਿੱਚ ਸਜ਼ਾ ਦਿੱਤੀ ਜਾ ਚੁੱਕੀ ਹੈ। 144 ਲੋਕਾਂ ਨੂੰ 10 ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਸਾਡਾ ਧਿਆਨ ਦੂਜੀ ਆਫ ਲਾਈਨ ‘ਤੇ ਕੰਮ ਕਰਨ ‘ਤੇ ਹੈ।

ਡੀਜੀਪੀ ਨੇ ਕਿਹਾ ਕਿ ਸਾਡਾ ਧਿਆਨ ਅੰਕੜਿਆਂ ‘ਤੇ ਨਹੀਂ ਸਗੋਂ ਨਸ਼ੇ ਦੇ ਮੁਕੰਮਲ ਖ਼ਾਤਮੇ ‘ਤੇ ਹੈ। ਅਸੀਂ ਇਸ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਾਂ। ਮੁੱਖ ਮੰਤਰੀ ਖ਼ੁਦ ਨਸ਼ਾ ਛੁਡਾਊ ਲਈ ਸ਼ੁਰੂ ਕੀਤੀ ਗਈ ਹੈਲਪਲਾਈਨ ਦੀ ਨਿਗਰਾਨੀ ਕਰ ਰਹੇ ਹਨ ਕਿਉਂਕਿ ਜਦੋਂ ਜਨਤਾ ਇਸ ਮੁਹਿੰਮ ਵਿੱਚ ਸ਼ਾਮਲ ਹੁੰਦੀ ਹੈ, ਤਾਂ ਇਸਦੇ ਨਤੀਜੇ ਸ਼ਾਨਦਾਰ ਹੁੰਦੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਬਹੁਤ ਸਖ਼ਤ ਹੈ। ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਬਣਾਏ ਗਏ ਆਲੀਸ਼ਾਨ ਘਰਾਂ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਹੁਣ ਤੱਕ 67 ਤੋਂ ਵੱਧ ਘਰ ਢਾਹ ਦਿੱਤੇ ਗਏ ਹਨ। ਹੁਣ ਇਸ ਮੁਹਿੰਮ ਵਿੱਚ 4659 ਐਫਆਈਆਰ ਦਰਜ ਕੀਤੀਆਂ ਗਈਆਂ ਹਨ।