ਕੱਲ੍ਹ ਦੇਰ ਰਾਤ ਪਾਕਿਸਤਾਨ ਵਿੱਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਾਰਨ ਲੋਕ ਡਰ ਗਏ। ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਨੇ ਕਿਹਾ ਕਿ ਪਾਕਿਸਤਾਨ ਵਿੱਚ ਅੱਜ 21:58:26 (IST) ‘ਤੇ ਰਿਕਟਰ ਪੈਮਾਨੇ ‘ਤੇ 4.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਕਿੱਥੇ ਸੀ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
