ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ 7 ਮਈ ਨੂੰ ਕਿਸਾਨ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿਖੇ ਰੇਲਵੇ ਟ੍ਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨਗੇ। ਇੱਕ ਵੀਡੀਓ ਜਾਰੀ ਕਰਦਿਆਂ ਪੰਧੇਰ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਲਾਗੂ ਕਰਨ ਲਈ ਪੰਜਾਬ ਵਿੱਚ ਪੁਲਿਸ ਰਾਜ ਸਥਾਪਤ ਕੀਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲਿਸ ਕਿਸਾਨਾਂ ‘ਤੇ ਜ਼ੁਲਮ ਕਰਕੇ ਭਾਰਤ ਮਾਲਾ ਯੋਜਨਾ ਅਧੀਨ ਜੰਮੂ-ਕੱਟੜਾ ਐਕਸਪ੍ਰੈਸਵੇਅ ਲਈ ਜ਼ਮੀਨਾਂ ਮੁਆਵਜ਼ੇ ਬਿਨਾਂ ਕਬਜ਼ਾ ਰਹੀ ਹੈ, ਜੋ ਕੇਂਦਰ ਦੇ ਇਸ਼ਾਰੇ ‘ਤੇ ਹੋ ਰਿਹਾ ਹੈ।
ਪੰਧੇਰ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ‘ਤੇ ਪੁਲਿਸ ਦੇ ਜਬਰ ਨੂੰ ਰੋਕਣ ਲਈ 7 ਮਈ ਨੂੰ ਦੁਪਹਿਰ 12 ਵਜੇ ਦੇਵੀਦਾਸਪੁਰਾ ਵਿਖੇ ਰੇਲ ਪਹੀਆ ਜਾਮ ਕੀਤਾ ਜਾਵੇਗਾ।