Punjab Religion

ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਲੋਂ ਸਰਹੱਦੀ ਪਿੰਡਾਂ ਦੇ ਗੁਰੂਘਰਾਂ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ਤੇ ਲੈ ਜਾਣ ਦੇ ਹੁਕਮ

ਭਾਰਤ ਪਾਕਿਸਤਾਨ ਵਿਵਾਦ ਦੇ ਚਲਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵਲੋਂ ਖਾਲੀ ਕਰ ਦਿੱਤੇ ਜਾਣ ਦੀਆਂ ਸਾਹਮਣੇ ਆ ਰਹੀਆਂ ਖ਼ਬਰਾਂ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਖਾਲੀ ਹੋ ਚੁੱਕੇ ਪਿੰਡਾਂ ਦੇ ਗੁਰਦਵਾਰਾ ਸਾਹਿਬਾਨ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਏ ਜਾਣ।

ਬਾਬਾ ਟੇਕ ਸਿੰਘ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਸਿੱਖ ਜਥੇਬੰਦੀਆਂ ਨੂੰ ਵੀ ਜਿਥੇ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ ਹੈ, ਉਥੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਰਹੱਦੀ ਖੇਤਰਾਂ ਦੇ ਸਾਰੇ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।