ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸੂਬੇ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਰੱਖਿਆ, ਆਵਾਜਾਈ, ਜਾਂ ਨਿੱਜੀ ਕਾਰਨਾਂ ਕਰਕੇ ਜੇਕਰ ਕਿਸੇ ਵਿਦਿਆਰਥੀ ਨੂੰ ਕੈਂਪਸ ਛੱਡਣ ਵਿਚ ਅਸਮਰੱਥ ਜਾਂ ਇੱਛਾ ਨਹੀਂ ਹੈ ਤਾਂ ਉਸ ਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੰਸਥਾਵਾਂ ਨੂੰ ਆਖਰੀ ਵਿਦਿਆਰਥੀ ਦੇ ਸੰਸਥਾ ਵਿਚ ਰਹਿਣ ਤੱਕ ਭੋਜਨ, ਆਸਰਾ ਅਤੇ ਦੇਖਭਾਲ ਪ੍ਰਦਾਨ ਕਰਨੀ ਚਾਹੀਦੀ ਹੈ।
In light of the prevailing situation, all universities & colleges across the State are directed to ensure student safety.
No student shall be forced to leave campus if unable or unwilling due to safety, transport, or personal reasons. Institutions must provide food, shelter &… pic.twitter.com/CXcR8T3NJY
— Harjot Singh Bains (@harjotbains) May 10, 2025
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਰੁਕਣ ਲਈ ਮਜਬੂਰ ਕਰਨ ਦਾ ਕਾਰਨ ਨਹੀਂ ਹੋਣੀਆਂ ਚਾਹੀਦੀਆਂ। ਘਰ ਵਾਪਸ ਜਾਣ ਵਾਲਿਆਂ ਲਈ ਕੋਈ ਅਕਾਦਮਿਕ ਜੁਰਮਾਨਾ ਨਹੀਂ ਹੋਣਾ ਚਾਹੀਦਾ ਤੇ ਮੁੜ ਸਮਾਂ-ਸਾਰਣੀ ਜਾਂ ਵਿਕਲਪ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ।