India Punjab

ਪੰਜਾਬ ਸਰਕਾਰ ਦੇ ਹੈਲੀਕਾਪਟਰ ‘ਤੇ ਦਿੱਲੀ ‘ਚ ਸਿਆਸਤ

ਪੰਜਾਬ ਸਰਕਾਰ ਦੇ ਹੈਲੀਕਾਪਟਰ ਨੂੰ ਲੈ ਕੇ ਦਿੱਲੀ ਵਿੱਚ ਰਾਜਨੀਤੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਤੋਂ ਇਲਾਵਾ, ਭਾਜਪਾ ਆਗੂਆਂ ਨੇ ਵੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਅਤੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ‘ਤੇ ਸਵਾਲ ਚੁੱਕੇ ਹਨ। ਇਹ ਸਾਰਾ ਵਿਵਾਦ ਇੱਕ ਫੋਟੋ ਨੂੰ ਲੈ ਕੇ ਸ਼ੁਰੂ ਹੋਇਆ ਸੀ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪੰਜਾਬ ਸਰਕਾਰ ਦੇ ਹੈਲੀਕਾਪਟਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਦਿਖਾਈ ਦੇ ਰਹੇ ਹਨ। ਸਵਾਤੀ ਮਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ ਅਤੇ ਲਿਖਿਆ- ਪੰਜਾਬ ਸਰਕਾਰ ਦਾ ਹੈਲੀਕਾਪਟਰ ਪੀਲੇ ਰੰਗ ਦਾ ਸੀ, ਕੇਜਰੀਵਾਲ ਨੇ ਇਸਨੂੰ ਟੈਕਸੀ ਸਮਝ ਲਿਆ…

ਭਾਵੇਂ ਸਵਾਤੀ ਆਮ ਆਦਮੀ ਪਾਰਟੀ ਤੋਂ ਰਾਜ ਸਭਾ ਮੈਂਬਰ ਹੈ, ਪਰ ਉਹ ਲਗਾਤਾਰ ‘ਆਪ’ ਆਗੂਆਂ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦੀ ਰਹਿੰਦੀ ਹੈ।

ਪ੍ਰਤਾਪ ਬਾਜਵਾ ਨੇ ਚੁਟਕੀ ਲੈਂਦਿਆਂ ਲਿਖਿਆ ਕਿ “ਹੈਲੀਕਾਪਟਰ ਪੰਜਾਬੀਆਂ ਦਾ, ਪਰ ਕਬਜ਼ਾ ਧਾੜਵੀਆਂ ਦਾ!” ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਕਿਹਾ ਸੀ ਕਿ ਹੈਲੀਕਾਪਟਰ ‘ਚ ਫਿਰੀ ਜਾਂਦੇ ਨੇਤਾ. ਹੁਣ ਭਗਵੰਤ ਮਾਨ ਖੁਦ ਪਵਨ ਹੰਸ ਨਾਲੋਂ ਜ਼ਿਆਦਾ ਏਅਰਟਾਈਮ ਲੈ ਰਿਹਾ ਹੈ! ਸਰਕਾਰੀ ਹੈਲੀਕਾਪਟਰ ਬਣ ਗਿਆ ਨਿੱਜੀ Uber Air… ਵੱਸ ਦਿੱਲੀ ਵਾਲਿਆਂ ਨੂੰ Pick & Drop ਕਰਨ ਲਈ।