India International Punjab

ਅਮਰੀਕਾ ਦੀ ਧਰਤੀ ਤੋਂ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

ਆਪਣੇ ਚੰਗੇ ਭਵਿੱਖ ਦੀ ਆਸ ਵਿੱਚ ਲੱਖਾਂ ਨੌਜਵਾਨ ਹਰ ਸਾਲ ਪੰਜਾਬ ਵਿੱਚੋਂ ਵਿਦੇਸ਼ਾਂ ਵਿੱਚ ਜਾ ਰਹੇ ਹਨ। ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਵੀ ਚਿੰਤਾ ਦਾ ਵਿਸ਼ਾ ਹੈ। ਇੱਕ ਬਾਰ ਫਿਰ ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਾਛੀਵਾੜਾ ਸਾਹਿਬ ਦੇ  ਪਿੰਡ ਸਹਿਜੋ ਮਾਜਰਾ,  ਭੁਪਿੰਦਰ ਸਿੰਘ ਵਜੋਂ ਹੋਈ ਹੈ।

ਭੁਪਿੰਦਰ ਸਿੰਘ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਦੇ ਕੈਲੇਫੋਰਨੀਆ ਸ਼ਹਿਰ ਗਿਆ ਸੀ ਜਿੱਥੇ ਉਹ ਟਰਾਲਾ ਚਲਾਉਂਦਾ ਸੀ। ਭੁਪਿੰਦਰ ਸਿੰਘ ਟਰਾਲਾ ਲੈ ਕੇ ਅਮਰੀਕਾ ਦੇ 81-ਗ੍ਰੀਨੀ ਕਾਊਂਟੀ ਰੋਡ ’ਤੇ ਜਾ ਰਿਹਾ ਸੀ ਕਿ ਰਸਤੇ ਵਿਚ ਇੱਕ ਜੀਪ ਕਾਰ ਨਾਲ ਉਸਦੀ ਟੱਕਰ ਹੋ ਗਈ ਅਤੇ ਉਸਦਾ ਟਰਾਲਾ ਦਰੱਖਤ ਵਿਚ ਜਾ ਵੱਜਿਆ। ਹਾਦਸੇ ਤੋਂ ਬਾਅਦ ਟਰਾਲੇ ਨੂੰ ਅੱਗ ਲੱਗ ਗਈ।

ਪਰ ਉੱਥੇ ਰੈਸਕਿਊ ਟੀਮ ਨੇ ਉਸ ਨੂੰ ਟਰਾਲੇ ’ਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਭੁਪਿੰਦਰ ਸਿੰਘ ਦੀ ਮੌਤ ਦੀ ਖ਼ਬਰ ਜਦੋਂ ਪਿੰਡ ਸਹਿਜੋ ਮਾਜਰਾ ਵਿਖੇ ਪਹੁੰਚੀ ਤਾਂ ਘਰ ਵਿਚ ਮਾਤਮ ਛਾ ਗਿਆ ਅਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਭੁਪਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।