Punjab Religion

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ, ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਢੱਡਰੀਆਂਵਾਲੇ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਅੱਜ ਚੱਲ ਰਹੀ ਇਕੱਤਰਤਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ।

ਇੱਥੇ ਹੀ ਅੱਜ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ, ਜਿਨ੍ਹਾਂ ਨੂੰ ਅਕਾਲ ਤਖਤ ਸਾਹਿਬ ਵਲੋਂ ਪਿਛਲੇ ਸਮੇਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਦੇ ਮਾਮਲੇ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਇਸੇ ਦੌਰਾਨ ਢੱਡਰੀਆਂ ਵਾਲਾ ਸ੍ਰੀ ਦਰਬਾਰ ਸਾਹਿਬ ਪਹੁੰਚ ਵੀ ਚੁੱਕੇ ਹਨ।

ਜਾਣਕਾਰੀ ਅਨੁਸਾਰ ਇਸ ਇਕੱਤਰਤਾ ਉਪਰੰਤ 10 ਵਜੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਸਮੇਤ ਦੋ ਪ੍ਰਮੁੱਖ ਪੰਥਕ ਸ਼ਖਸੀਅਤਾਂ ਨੂੰ ਅਕਾਲ ਤਖਤ ਸਾਹਿਬ ਵਲੋਂ ਸਨਮਾਨਿਤ ਕੀਤਾ ਜਾਵੇਗਾ। ਸਨਮਾਨ ਸਮਾਗਮ ਤੋਂ ਬਾਅਦ ਜਥੇਦਾਰ ਗੜਗੱਜ ਮੀਡੀਆ ਨਾਲ ਗੱਲਬਾਤ ਵੀ ਕਰਨਗੇ।