Punjab

ਪੰਜਾਬ ਡਰੱਗ ਕੇਸ ਮਾਮਲੇ ‘ਚ ਹਾਈਕੋਰਟ ਦਾ ਫੈਸਲਾ, ਜਗਦੀਸ਼ ਸਿੰਘ ਭੋਲਾ ਨੂੰ ਮਿਲੀ ਜ਼ਮਾਨਤ

ਰਾਂ ਕਰੋੜ ਰੁਪਏ ਦੇ ਡਰੱਗਜ਼ ਕੇਸ ਵਿਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਪਹਿਲਵਾਨ ਜਗਦੀਸ਼ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸੀਲਾਸ ਨਾਗੂ ਦੀ ਡਵੀਜ਼ਨ ਬੈਂਚ ਨੇ ਬੁਧਵਾਰ ਨੂੰ ਤਸਕਰੀ ਦੇ ਦੋ ਕੇਸਾਂ ਅਤੇ ਮਨੀ ਲਾਂਡਰਿੰਗ ਦੇ ਇਕ ਕੇਸ ਵਿਚ ਵੱਡੀ ਰਾਹਤ ਦਿੱਤੀ ਹੈ।

ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਮੋਹਾਲੀ ਦੀ ਅਦਾਲਤ ਨੇ ਉਕਤ ਮਾਮਲੇ ਵਿੱਚ ਮੁਲਜ਼ਮ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ।

ਇਸ ਮਾਮਲੇ ਵਿੱਚ ਪਿਛਲੇ ਸਾਲ ਮੋਹਾਲੀ ਦੀ ਇੱਕ ਅਦਾਲਤ ਨੇ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਸੀਬੀਆਈ ਨੇ ਜਗਦੀਸ਼ ਸਿੰਘ ਭੋਲਾ ਨੂੰ 2013 ਦੇ ਕਰੋੜਾਂ ਰੁਪਏ ਦੇ ਡਰੱਗ ਰੈਕੇਟ ਵਿੱਚ ਦੋਸ਼ੀ ਠਹਿਰਾਇਆ ਸੀ। ਜਗਦੀਸ਼ ਸਿੰਘ ਭੋਲਾ ਇੱਕ ਅੰਤਰਰਾਸ਼ਟਰੀ ਪਹਿਲਵਾਨ ਸੀ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਡੀਐਸਪੀ ਦੀ ਨੌਕਰੀ ਦਿੱਤੀ ਸੀ, ਪਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।