ਸ਼ੁੱਕਰਵਾਰ ਨੂੰ ਉੱਤਰੀ ਜਰਮਨੀ ਦੇ ਹੈਮਬਰਗ ਸੈਂਟਰਲ ਸਟੇਸ਼ਨ ‘ਤੇ ਇੱਕ ਔਰਤ ਨੇ ਚਾਕੂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਕਈ ਲੋਕ ਗੰਭੀਰ ਜ਼ਖਮੀ ਹੋ ਗਏ, ਜੋ ਕਿ ਸਥਾਨਕ ਸਮੇਂ ਅਨੁਸਾਰ ਸ਼ਾਮ 6 ਵਜੇ ਦੇ ਕਰੀਬ ਹੋਇਆ।
ਹੈਮਬਰਗ ਫਾਇਰ ਡਿਪਾਰਟਮੈਂਟ ਨੇ ਕਿਹਾ ਹੈ ਕਿ ਇਸ ਹਮਲੇ ਵਿੱਚ 17 ਲੋਕ ਜ਼ਖਮੀ ਹੋਏ ਹਨ, ਜਦੋਂ ਕਿ ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਘਟਨਾ ਵਿੱਚ ਜ਼ਖਮੀਆਂ ਦਾ ਸਪੱਸ਼ਟ ਅੰਕੜਾ ਨਹੀਂ ਮਿਲਿਆ ਹੈ।
ਹੈਮਬਰਗ ਪੁਲਿਸ ਨੇ ਕਾਰਵਾਈ ਕੀਤੀ ਅਤੇ 39 ਸਾਲਾ ਜਰਮਨ ਔਰਤ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਹੈਮਬਰਗ ਫਾਇਰ ਡਿਪਾਰਟਮੈਂਟ ਦੇ ਇੱਕ ਬੁਲਾਰੇ ਨੇ ਨਿਊਜ਼ ਏਜੰਸੀ ਏਐਫਪੀ ਨੂੰ ਦੱਸਿਆ ਕਿ 17 ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਕੁਝ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ।
ਐਕਸ ‘ਤੇ ਇੱਕ ਪੋਸਟ ਵਿੱਚ, ਹੈਮਬਰਗ ਪੁਲਿਸ ਨੇ ਕਿਹਾ ਕਿ ਕਈ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਕਿਹਾ ਕਿ ਸ਼ੱਕੀ ਨੇ ਇਕੱਲੇ ਇਸ ਘਟਨਾ ਨੂੰ ਅੰਜਾਮ ਦਿੱਤਾ, ਉਸਦਾ ਕੋਈ “ਰਾਜਨੀਤਿਕ ਇਰਾਦਾ” ਨਹੀਂ ਸੀ। ਪੁਲਿਸ ਬੁਲਾਰੇ ਫਲੋਰੀਅਨ ਅਬੇਨਸੇਥ ਨੇ ਕਿਹਾ, “ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਸ਼ਾਇਦ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ।”