ਲੋਕ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਪੁੱਜੇ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਦੇ ਬੱਚਿਆਂ ਨਾਲ ਲਾਡ ਲਡਾਉਂਦਿਆਂ ਉਨ੍ਹਾਂ ਨੂੰ ਖੂਬ ਮਨ ਲਾ ਕੇ ਪੜ੍ਹਾਈ ਕਰਨ ਲਈ ਕਿਹਾ।
ਉਨ੍ਹਾਂ ਬੱਚਿਆਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਇੱਥੇ ਸਭ ਕੁਝ ਠੀਕ ਹੋ ਗਿਆ ਹੈ ਤੇ ਤੁਹਾਨੂੰ ਡਰਨ ਦੀ ਲੋੜ ਨਹੀਂ ਹੈ। ਇਸ ਮੌਕੇ ਰਾਹੁਲ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇ। ਇਸ ਮੌਕੇ ਲੋਕਾਂ ਨੇ ਰਾਹੁਲ ਨੂੰ ਉਥੋਂ ਦੇ ਹਾਲਾਤ ਬਾਰੇ ਜਾਣੂ ਕਰਵਾਉਂਦਿਆਂ ਆਪਣੀਆਂ ਸਮੱਸਿਆਵਾਂ ਵੀ ਦੱਸੀਆਂ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਲੋਂ ਕੀਤੇ ਹਮਲਿਆਂ ਕਾਰਨ ਸਥਾਨਕ ਖੇਤਰ ਵਿਚ ਡਰ ਦਾ ਮਾਹੌਲ ਸੀ।
आज पुंछ में पाकिस्तान की गोलाबारी में जान गंवाने वाले लोगों के परिवारों से मिला।
टूटे मकान, बिखरा सामान, नम आंखें और हर कोने में अपनों को खोने की दर्द भरी दास्तान – ये देशभक्त परिवार हर बार जंग का सबसे बड़ा बोझ साहस और गरिमा के साथ उठाते हैं। उनके हौसले को सलाम है।
पीड़ित… pic.twitter.com/CIDEXmqXxG
— Rahul Gandhi (@RahulGandhi) May 24, 2025
ਜਿਕਰੇਖਾਸ ਹੈ ਕਿ ਪਹਿਲਗਾਮ ਘਟਨਾ ਤੋਂ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦਾ ਕੇਂਦਰ ਸ਼ਾਸਤ ਪ੍ਰਦੇਸ਼ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ 25 ਅਪਰੈਲ ਨੂੰ ਦਹਿਸ਼ਤੀ ਘਟਨਾ ‘ਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਲਈ ਸ੍ਰੀਨਗਰ ਦਾ ਦੌਰਾ ਕੀਤਾ ਸੀ। ਉਹ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ, ਮੁੱਖ ਮੰਤਰੀ ਅਤੇ ਹੋਰਾਂ ਨੂੰ ਵੀ ਮਿਲੇ ਸਨ।