International

ਟਰੰਪ ਨੇ ਤਹਿਰਾਨ ਨੂੰ ਤੁਰੰਤ ਖਾਲੀ ਕਰਨ ਦੀ ਦਿੱਤੀ ਚੇਤਾਵਨੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਰੇ ਲੋਕਾਂ ਨੂੰ ਈਰਾਨ ਦੀ ਰਾਜਧਾਨੀ ਤਹਿਰਾਨ ਨੂੰ ਤੁਰੰਤ ਖਾਲੀ ਕਰਨ ਦੀ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਈਰਾਨ ਦਾ ਪ੍ਰਮਾਣੂ ਸਮਝੌਤੇ ‘ਤੇ ਦਸਤਖਤ ਨਾ ਕਰਨ ਦਾ ਫੈਸਲਾ ਮੂਰਖਤਾਪੂਰਨ ਹੈ।

“ਟਰੰਪ ਨੇ ਕਿਹਾ ਕਿ “ਸਿੱਧੇ ਸ਼ਬਦਾਂ ਵਿੱਚ, ਈਰਾਨ ਕੋਲ ਪ੍ਰਮਾਣੂ ਹਥਿਆਰ ਨਹੀਂ ਹੋ ਸਕਦਾ। ਮੈਂ ਇਹ ਵਾਰ-ਵਾਰ ਕਿਹਾ ਹੈ! ਸਾਰਿਆਂ ਨੂੰ ਤੁਰੰਤ ਤਹਿਰਾਨ ਖਾਲੀ ਕਰ ਦੇਣਾ ਚਾਹੀਦਾ ਹੈ!” ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਕੈਨੇਡਾ ਗਏ ਟਰੰਪ ਉੱਥੋਂ ਇੱਕ ਦਿਨ ਪਹਿਲਾਂ ਵਾਪਸ ਆ ਰਹੇ ਹਨ। ਉਨ੍ਹਾਂ ਦੇ ਜਲਦੀ ਵਾਪਸੀ ਦਾ ਕਾਰਨ ਮੱਧ ਪੂਰਬ ਦੀ ਸਥਿਤੀ ਨੂੰ ਦੱਸਿਆ ਜਾ ਰਿਹਾ ਹੈ।