India Punjab Religion

SGPC ਪ੍ਰਧਾਨ ਦੀ ਕੇਂਦਰ ਸਰਕਾਰ ਨੂੰ ਅਪੀਲ

ਈਰਾਨ ਅਤੇ ਇਜ਼ਰਾਇਲ ਦੀ ਚਲ ਰਹੀ ਜੰਗ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਥਾਵਾਂ ਉੱਤੇ ਭੇਜਣ ਦੀ ਮੰਗ ਕੀਤੀ ਹੈ।

ਧਾਮੀ ਨੇ ਕਿਹਾ ਕਿ ਇਹ ਜੰਗ ਪਤਾ ਨਹੀਂ ਕਿੰਨੀ ਦੇਰ ਚੱਲੇਗਾ ਇਸ ਦਾ ਕੋਈ ਅੰਦਾਜਾ ਨਹੀਂ ਲਗਾਇਆ ਜਾ ਸਕਦਾ ਇਸ ਕਰਕੇ ਭਾਰਤ ਸਰਕਾਰ ਈਰਾਨ ਦੇ ਸਾਰੇ ਗੁਰਦੁਆਰਾ ਸਾਹਿਬ ਵਿਚੋਂ ਗੁਰੂ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਥਾਵਾਂ ਤੇ ਭੇਜੇ।

ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਈਰਾਨ ਅਤੇ ਇਜ਼ਰਾਈਲ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਸਰਕਾਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਤੁਰੰਤ ਕਾਰਵਾਈ ਕਰੇਗੀ।