ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਤੋਂ ਬਾਅਦ ਕਿਹਾ ਕਿ ਮੈਂ ਲੁਧਿਆਣਾ ਪੱਛਮੀ ਦੇ ਸਮੂਹ ਨਿਵਾਸੀਆਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ। ਮੇਰਾ ਤੁਹਾਡੇ ਨਾਲ ਵਾਅਦਾ ਹੈ ਕਿ ਜਿਹੜਾ ਭਰੋਸਾ ਤੁਸੀਂ ਮੇਰੇ ‘ਤੇ ਕੀਤਾ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਨਾਲ ਖ਼ਰਾ ਉਤਰਾਂਗਾ।
ਇਸ ਮੌਕੇ ਮੈਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦਾ ਵੀ ਬਹੁਤ-ਬਹੁਤ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇਹ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ।ਬਹੁਤ-ਬਹੁਤ ਧੰਨਵਾਦ, ਇਹ ਤੁਹਾਡੀ ਜਿੱਤ ਹੈ!