ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਪਿਛਲੇ ਦੋ ਦਿਨਾਂ ਤੋਂ ਭੇਦਭਰੀ ਹਾਲਾਤ ਵਿੱਚ ਲਾਪਤਾ ਹਨ। ਉਨ੍ਹਾਂ ਦਾ ਸਕੂਟਰ ਸਲਤਾਨਵਿੰਡ ਨਹਿਰ ਦੇ ਕਿਨਾਰੇ ਮਿਲਿਆ, ਜਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵਧਾ ਦਿੱਤਾ ਹੈ।
ਐਸਜੀਪੀਸੀ ਦੇ ਧਰਮ ਪ੍ਰਚਾਰ ਸਕੱਤਰ ਵਿਜੇ ਸਿੰਘ ਨੇ ਦੱਸਿਆ ਕਿ ਕਰਤਾਰ ਸਿੰਘ ਦੋ ਦਿਨਾਂ ਤੋਂ ਘਰ ਨਹੀਂ ਪਹੁੰਚੇ। ਪਰਿਵਾਰ, ਰਿਸ਼ਤੇਦਾਰਾਂ ਅਤੇ ਹੋਰ ਥਾਵਾਂ ‘ਤੇ ਜਾਂਚ ਦੇ ਬਾਵਜੂਦ ਕੋਈ ਸੁਰਾਗ ਨਹੀਂ ਮਿਲਿਆ। ਸਕੂਟਰ ਦੀ ਬਰਾਮਦਗੀ ਨੇ ਸ਼ੱਕ ਪੈਦਾ ਕੀਤਾ ਹੈ ਕਿ ਮਾਮਲਾ ਸਾਜ਼ਿਸ਼ ਜਾਂ ਹਿੰਸਕ ਘਟਨਾ ਨਾਲ ਜੁੜਿਆ ਹੋ ਸਕਦਾ ਹੈ। ਵਿਜੇ ਸਿੰਘ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਬੀ ਡਵਿਜ਼ਨ ਦੇ ਅਧਿਕਾਰੀ ਸੁਖਬੀਰ ਸਿੰਘ ਨੇ ਕਿਹਾ ਕਿ ਪਰਿਵਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਤਲਾਸ਼ ਜਾਰੀ ਹੈ। ਸਕੂਟਰ ਨਹਿਰ ਕੋਲੋਂ ਮਿਲਿਆ ਅਤੇ ਨਜ਼ਦੀਕੀ ਥਾਣਿਆਂ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਸਬੂਤਾਂ ਦੇ ਆਧਾਰ ‘ਤੇ ਅਗਲੇ ਕਦਮ ਚੁੱਕੇਗੀ।