ਦਿੱਲੀ : ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੇ ਆਪਣੇ ਗਰਾਊਂਡ ਹੈਂਡਲਿੰਗ ਵੇਂਚਰ AISAT ਦੇ 4 ਕਰਮਚਾਰੀਆਂ ਨੂੰ ਅਸਤੀਫ਼ਾ ਦੇਣ ਲਈ ਕਿਹਾ ਹੈ। ਇਹ ਕਾਰਵਾਈ ਇੱਕ ਵਾਇਰਲ ਵੀਡੀਓ ਦੇ ਸੰਬੰਧ ਵਿੱਚ ਕੀਤੀ ਗਈ ਹੈ, ਜਿਸ ਵਿੱਚ ਇਹ ਕਰਮਚਾਰੀ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੀ ਉਡਾਣ AI 171 ਹਾਦਸੇ ਤੋਂ ਬਾਅਦ ਦਫਤਰ ਵਿੱਚ ਡਾਂਸ ਪਾਰਟੀ ਕਰਦੇ ਦਿਖਾਈ ਦੇ ਰਹੇ ਸੀ।
ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਅਸੀਂ AI 171 ਦੀ ਦੁਖਦਾਈ ਘਟਨਾ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਪੂਰੀ ਹਮਦਰਦੀ ਨਾਲ ਖੜ੍ਹੇ ਹਾਂ। ਵਾਇਰਲ ਵੀਡੀਓ ਵਿੱਚ ਦਿਖਾਇਆ ਗਿਆ ਵਿਵਹਾਰ ਸਾਡੀ ਕੰਪਨੀ ਦੀ ਨੀਤੀ ਦੇ ਵਿਰੁੱਧ ਹੈ। ਅਸੀਂ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਹੈ।
Air India staff parties after plane falls down all 270 onboard die.
— tic toc (@TicTocTick) June 25, 2025
ਏਅਰਲਾਈਨ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਵੀਡੀਓ ਕਦੋਂ ਅਤੇ ਕਿਸ ਦਫਤਰ ਦਾ ਹੈ ਪਰ ਮੀਡੀਆ ਰਿਪੋਰਟਾਂ ਦਾਅਵਾ ਕਰ ਰਹੀਆਂ ਹਨ ਕਿ ਇਹ ਵੀਡੀਓ ਘਟਨਾ ਤੋਂ 8 ਦਿਨ ਬਾਅਦ 20 ਜੂਨ ਦਾ ਹੈ, ਜਿਸ ਵਿੱਚ ਕਰਮਚਾਰੀ AISATS ਦੇ ਗੁਰੂਗ੍ਰਾਮ ਦਫਤਰ ਵਿੱਚ ਪਾਰਟੀ ਕਰ ਰਹੇ ਹਨ।
ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਇਆ, ਜਿਸ ਕਾਰਨ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲਿਆ। ਇਸ ਨੂੰ ਲੈ ਕੇ ਯੂਜ਼ਰਸ ਏਅਰ ਇੰਡੀਆ ਦੀ ਸੰਵੇਦਨਸ਼ੀਲਤਾ ‘ਤੇ ਸਵਾਲ ਉਠਾ ਰਹੇ ਹਨ। ਇਸ ਦੇ ਨਾਲ ਹੀ ਏਅਰਲਾਈਨ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ।