Punjab

10-11 ਨੂੰ ਵਿਸ਼ੇਸ਼ ਸੈਸ਼ਨ ਬੁਲਾ ਸਕਦੀ ਹੈ ਪੰਜਾਬ ਸਰਕਾਰ !

ਪੰਜਾਬ ਸਰਕਾਰ 10-11 ਜੁਲਾਈ 2025 ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਸਕਦੀ ਹੈ। ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ, ਇਸ ਸੈਸ਼ਨ ਲਈ ਸੋਮਵਾਰ, 7 ਜੁਲਾਈ ਨੂੰ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਵੇਗੀ। ਜਿਸ ਵਿੱਚ ਨਸ਼ਾ ਤਸਕਰੀ ਸਬੰਧੀ ਸਖ਼ਤ ਫੈਸਲੇ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਸਤਲੁਜ ਯਮੁਨਾ ਲਿੰਕ ਨਹਿਰ (SYL) ਲਈ ਰਣਨੀਤੀ ਤਿਆਰ ਕਰਨ ‘ਤੇ ਚਰਚਾ ਹੋ ਸਕਦੀ ਹੈ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਅਤੇ ਇਹ ਮੁੱਖ ਮੰਤਰੀ ਦੇ ਨਿਵਾਸ ‘ਤੇ ਹੀ ਬੁਲਾਈ ਗਈ ਹੈ। ਪਰ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਨਸ਼ਿਆਂ ਦਾ ਮੁੱਦਾ ਮਹੱਤਵਪੂਰਨ ਹੋਣ ਵਾਲਾ ਹੈ। ਇਸ ਤੋਂ ਇਲਾਵਾ, SYL ‘ਤੇ ਚਰਚਾ ਕੀਤੀ ਜਾਵੇਗੀ, ਕਿਉਂਕਿ 9 ਜੁਲਾਈ ਨੂੰ ਹੀ ਕੇਂਦਰ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਇਸ ਮੁੱਦੇ ‘ਤੇ ਗੱਲਬਾਤ ਲਈ ਬੁਲਾਇਆ ਗਿਆ ਹੈ।

ਡਰੱਗ ਮਾਫੀਆ ‘ਤੇ ਸਖ਼ਤੀ

ਪੰਜਾਬ ਵਿੱਚ ‘ਡਰੱਗ ਫ੍ਰੀ ਪੰਜਾਬ’ ਮੁਹਿੰਮ ਦੇ ਅਗਲੇ ਪੜਾਅ ਵਿੱਚ, ਨਸ਼ਾ ਛੁਡਾਊ ਕਲੀਨਿਕ ਖੋਲ੍ਹਣ, ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰਨ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਕਾਨੂੰਨ ਵਿੱਚ ਸਖ਼ਤ ਨਿਯਮ ਲਿਆਂਦੇ ਜਾ ਸਕਦੇ ਹਨ। ਇਸ ਵੇਲੇ, ਸਰਕਾਰ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਿੱਚ ਲੱਗੀ ਹੋਈ ਹੈ।