Punjab

ਮਜੀਠੀਆ ਦੀ ਪੇਸ਼ੀ, ਪੁਲਿਸ ਨੇ ਰਾਹ ਅਤੇ ਘਰਾਂ ‘ਚ ਡੱਕੇ ਅਕਾਲੀ ਆਗੂ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ 7 ਜੁਲਾਈ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਅਦਾਲਤ ਵਿੱਚ ਚਾਰ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੇਸ਼ ਕੀਤਾ ਜਾਵੇਗਾ। ਇਸੇ ਦੌਰਾ ਪੁਲਿਸ ਵੱਲੋਂ ਅਕਾਲੀ ਆਗੂਆਂ ਦੀ ਫੜੋ ਪੜਾਈ ਸ਼ੁਰੂ ਹੋ ਗਈ ਹੈ।

ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਅੱਜ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ‘ਤੇ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਪਿੰਡ ਮਲੂਕਾ (ਬਠਿੰਡਾ) ਘਰ ਵਿਖੇ ਡੀਟੇਨ ਕੀਤਾ ਗਿਆ ਹੈ। ਅੱਜ ਸਵੇਰੇ ਕਰੀਬ 4 ਵਜੇ ਡੀਐਸਪੀ ਫੂਲ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਐਸਐਚਓ ਜਗਦੀਪ ਸਿੰਘ, ਐਸਐਚਓ ਦਲਜੀਤ ਸਿੰਘ ਸਮੇਤ ਵੱਡੀ ਪੱਧਰ ‘ਤੇ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਘੇਰਾਬੰਦੀ ਕਰ ਲਈ ਸੀ। ਉਨ੍ਹਾਂ ਦੇ ਘਰ ਦੇ ਅੰਦਰ ਅਤੇ ਬਾਹਰ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।

ਸਾਬਕਾ ਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਚੰਦ ਸਿੰਘ ਡੱਲਾ ਨੂੰ ਘਰ ‘ਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਪੁਲਿਸ ਨੂੰ ਸ਼ੱਕ ਸੀ ਕਿ ਚੰਦ ਸਿੰਘ ਡੱਲਾ ਪਾਰਟੀ ਵਰਕਰਾਂ ਦੇ ਵੱਡੇ ਕਾਫਲੇ ਨਾਲ ਬਿਕਰਮਜੀਤ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਜਾ ਸਕਦੇ ਹਨ।ਪੁਲਿਸ ਨੇ ਉਨ੍ਹਾਂ ਨੂੰ ਜਾਣ ਤੋਂ ਰੋਕਣ ਲਈ ਘਰ ‘ਚ ਹੀ ਨਜ਼ਰਬੰਦ ਕਰ ਲਿਆ। ਚੰਦ ਸਿੰਘ ਡੱਲਾ ਨੇ ਆਖਿਆ ਲੋਕ ਆਪ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਿੱਤਰਨ ਲੱਗੇ ਹਨ ਤੇ ਪੰਜਾਬ ਸਰਕਾਰ ਅਕਾਲੀ ਦਲ ਦੇ ਉਭਾਰ ਤੋਂ ਡਰੀ ਹੋਈ ਹੈ।

ਸ. ਵਿਨਰਜੀਤ ਸਿੰਘ ਖਡਿਆਲ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਪੰਜਾਬ ਸਰਕਾਰ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, 70 ਸਾਲਾਂ ਵਿੱਚ ਅਜਿਹਾ ਕਾਲਾ ਦੌਰ ਨਹੀਂ ਨਹੀਂ ਆਇਆ, ਲੋਕਾਂ ਦੀ ਆਵਾਜ ਨੂੰ ਧੱਕੇ ਨਾਲ ਨਹੀਂ ਦਬਾਇਆ ਗਿਆ ਹੋਵੇ ਅੱਜ ਪੰਜਾਬ ਦੇ ਕਈ ਮੁੱਖ ਮੰਤਰੀ ਹਨ। ਭਗਵੰਤ ਮਾਨ ਕਾਗਜ਼ੀ, ਕੇਜਰੀਵਾਲ ਪਰਦੇ ਪਿੱਛੇਦਾ, ਸ਼ਿਸ਼ੋਦੀਆ ਐਕਟਿੰਗ ਦਾ ਤੇ ਅਮਨ ਅਰੋੜਾ ਖੁਆਬਾਂ ਵਾਲਾ ਮੁੱਖ ਮੰਤਰੀ ਹੈ।

ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕੌਸਲਰ ਸ. ਇੰਦਰਜੀਤ ਸਿੰਘ ਪੰਡੋਰੀ ਅਤੇ ਉਹਨਾਂ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇ ਮੁਹਾਲੀ ਆਉਣ ਤੋਂ ਰੋਕਿਆ, ਸ. ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਜੱਥਾ ਰਵਾਨਾ ਹੋਣਾ ਸੀ।