Khetibadi Punjab

ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਧਰਨਾ ਸ਼ੁਰੂ

ਜਗਰਾਉਂ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ‘ਜ਼ਮੀਨ ਬਚਾਓ’ ਧਰਨਾ ਸ਼ੁਰੂ ਹੋਇਆ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ ਲੀਡਰ ਅਤੇ ਕਿਸਾਨ ਸ਼ਾਮਲ ਹਨ।

ਪੰਜਾਬ ਸਰਕਾਰ ਨੇ ਇਸ ਪਾਲਿਸੀ ਅਧੀਨ ਜਗਰਾਉਂ ਦੇ ਚਾਰ ਪਿੰਡਾਂ ਦੀ 511 ਏਕੜ ਜ਼ਮੀਨ ਹਾਸਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ, ਅਤੇ ਅੱਜ ਇਸ ਫੈਸਲੇ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਧਰ ਕਾਂਗਰਸ ਵੱਲੋਂ ਵੀ ਇਸ ਮਸਲੇ ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ ਅਤੇ ਅਕਾਲੀ ਦਲ ਵੀ 15 ਤੋਂ ਇਸ ਪਾਲਿਸੀ ਵਿਰੁੱਧ ਪ੍ਰਦਰਸ਼ਨ ਕਰਨ ਦੀ ਤਿਆਰੀ ‘ਚ ਹੈ।