ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕੁਲਗਾਮ ਦੇ ਖਰੋਨੀ ਵਿੱਚ ਤਿੰਨ ਵਾਹਨ ਆਪਸ ਵਿੱਚ ਟਕਰਾ ਗਏ। ਹਾਦਸੇ ਵਿੱਚ 10 ਅਮਰਨਾਥ ਯਾਤਰੀ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਕੁਲਗਾਮ ਵਿੱਚ ਓਵਰਟੇਕਿੰਗ ਕਾਰਨ ਹੋਇਆ।
ਅਧਿਕਾਰੀਆਂ ਨੇ ਦੱਸਿਆ ਕਿ 3 ਜੁਲਾਈ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਵਿੱਚ ਹੁਣ ਤੱਕ 1.63 ਲੱਖ ਲੋਕ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਅੱਜ, ਦੋ ਸੁਰੱਖਿਆ ਕਾਫਲਿਆਂ ਨਾਲ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਤੋਂ 6,639 ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਕਸ਼ਮੀਰ ਘਾਟੀ ਲਈ ਰਵਾਨਾ ਹੋਇਆ ਹੈ।
ਪ੍ਰਸ਼ਾਸਨ ਨੇ ਇਸ ਸਾਲ ਦੀ ਅਮਰਨਾਥ ਯਾਤਰਾ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਹ ਯਾਤਰਾ ਪਹਿਲਗਾਮ ਹਮਲੇ ਤੋਂ ਬਾਅਦ ਹੋ ਰਹੀ ਹੈ, ਜਿਸ ਵਿੱਚ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਨੇ 26 ਨਾਗਰਿਕਾਂ ਦੀ ਹੱਤਿਆ ਕਰ ਦਿੱਤੀ ਸੀ।
ਇਹ ਵੀ ਪੜ੍ਹੋ – ਪੰਜਾਬ ’ਚ ਵਾਤਾਵਰਨ ਨੂੰ ਖ਼ਤਰਾ! ਦਰੱਖਤਾਂ ਹੇਠ ਰਕਬੇ ’ਚ ਵੱਡੀ ਕਮੀ