Punjab

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਬੇਅਦਬੀ ਬਿੱਲ ਨੂੰ ਦਿੱਤੀ ਮਨਜ਼ੂਰੀ

ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਵਿੱਚ ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ। ਇਸ ਕਾਨੂੰਨ ਅਨੁਸਾਰ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ।

ਇਹ ਬਿੱਲ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਸੰਗਠਨਾਂ ਤੇ ਆਮ ਲੋਕਾਂ ਦੀ ਰਾਏ ਲਈ ਜਾਵੇਗੀ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੇ ਇਸ ਬਾਰੇ ਜਾਣਕਾਰੀ ਦਿੱਤੀ।