Punjab

ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਵਾਧਾ

ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। 14 ਦਿਨ ਦੀ ਨਿਆਂਇਕ ਹਿਰਾਸਤ ਤੋਂ ਬਾਅਦ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ ’ਚ ਪੇਸ਼ ਕੀਤਾ ਗਿਆ ਜਿੱਥੇ ਸੁਣਵਾਈ ਦੌਰਾ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ’ਤ ਵਾਧਾ ਕਰ ਦਿੱਤਾ ਹੈ। ਅਦਾਲਤ ਵਲੋਂ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 2 ਅਗਸਤ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਨੂੰ ਭਾਰੀ ਸੁਰੱਖਿਆ ਹੇਠ ਨਾਭਾ ਨਵੀਂ ਜ਼ਿਲਾ ਜੇਲ੍ਹ ਤੋਂ ਗੱਡੀਆਂ ਦੇ ਇਕ ਕਾਫਲੇ ਵਿਚ ਮੁਹਾਲੀ ਅਦਾਲਤ ਵਿਖੇ ਲਿਆਂਦਾ ਗਿਆ ਸੀ। ਇਸ ਮੌਕੇ ਪੰਜਾਬ ਪੁਲਿਸ ਦੇ ਸੈਂਕੜੇ ਪੁਲਿਸ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਅਤੇ ਅਦਾਲਤੀ ਕੰਪਲੈਕਸ ਨੂੰ ਘੇਰਾ ਬੰਦੀ ਕਰਕੇ ਮਜੀਠੀਆਂ ਦੀ ਮੀਡੀਆ ਤੋਂ ਦੂਰੀ ਬਣਾਈ ਰੱਖੀ।

ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ

ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਰਿਪੋਰਟ 24 ਜੂਨ ਨੂੰ ਰਾਤ 10:30 ਵਜੇ ਵਿਜੀਲੈਂਸ ਨੂੰ ਸੌਂਪੀ ਗਈ ਸੀ, ਜਦੋਂ ਕਿ ਮਜੀਠੀਆ ਨੂੰ ਅਗਲੇ ਦਿਨ ਸਵੇਰੇ 4:30 ਵਜੇ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।