ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ
ਅਜਿਹਾ ਹੀ ਇਕ ਮਾਮਲਾ ਬਰਨਾਲਾ ਦੇ ਪਿੰਡ ਚੰਨਣਵਾਲਾ ਤੋਂ ਸਾਹਣੇ ਇਆ ਹੈ ਜਿੱਥੇ ਨੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਮਾਤਾ ਅਮਨਦੀਪ ਕੌਰ ਨੇ ਦੱਸਿਆ ਕਿ 25 ਸਾਲਾ ਨੌਜਵਾਨ ਪੁੱਤਰ ਬੇਅੰਤ ਸਿੰਘ ਘਰੇ ਰੋਟੀ ਖਾ ਕੇ ਪੈਣ ਲੱਗਿਆ ਸੀ, ਜਦੋਂ ਅਸੀਂ ਵੇਖਿਆ ਤਾਂ ਉਸ ਦੀ ਬਾਂਹ ਸਰਿੰਜ ਲੱਗਣ ਨਾਲ ਸੁੱਜੀ ਹੋਈ ਸੀ। ਥੋੜ੍ਹੇ ਸਮੇਂ ਅੰਦਰ ਹੀ ਉਸ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਬਿਆਨ ਦਰਜ ਕਰਵਾਏ ਗਏ ਹਨ ਕਿ ਨੌਜਵਾਨ ਬੇਅੰਤ ਸਿੰਘ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਪੁਲਿਸ ਥਾਣਾ ਮਹਿਲ ਕਲਾਂ ਦੇ ਅਧਿਕਾਰੀਆਂ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਬਰਨਾਲਾ ਭੇਜਿਆ ਹੈ।
ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਬੇਅੰਤ ਸਿੰਘ ਕਾਫੀ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਸੀ. ਜਿਸ ਕਰਕੇ ਇਹ ਭਾਣਾ ਵਾਪਰਿਆ ਹੈ।