ਬਿਊਰੋ ਰਿਪੋਰਟ: ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਅੰਦਰ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਨੇ ਇਸ ਦਾ ਨੀਤੀ ਦਾ ਵਿਰੋਧ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਾ ਐਲਾਨ ਕਰ ਦਿੱਤਾ ਹੈ।
ਗੁਰਮੀਤ ਸਿੰਘ ਰਾਮਗੜ੍ਹ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਲੈਂਡ ਪੂਲਿੰਗ ਪਾਲਿਸੀ ਦੇ ਰੋਸ ਵਜੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ।
ਉਨ੍ਹਾਂ ਅੱਗੇ ਕਿਹਾ ਕਿ ਇਹ ਪਾਲਿਸੀ ਕਿਸਾਨੀ ਨੂੰ ਤਬਾਹ ਕਰਨ ਵਾਲੀ ਹੈ, ਜਿਸ ਦਾ ਵੱਡੇ ਪੱਧਰ ਉਤੇ ਵਿਰੋਧ ਵੀ ਸ਼ੁਰੂ ਹੋ ਗਿਆ ਹੈ ਅਤੇ ‘ਆਪ’ ਸਰਕਾਰ ਨੂੰ ਇਹ ਪਾਲਿਸੀ ਵਾਪਿਸ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 92 ਵਿਧਾਇਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਪਾਲਿਸੀ ਖ਼ਿਲਾਫ਼ ਬੋਲਣ ਤਾਂ ਕਿ ਕਿਸਾਨੀ ਨੂੰ ਬਚਾਇਆ ਜਾ ਸਕੇ।