Punjab

ਪੰਜਾਬ ‘ਚ ਅਗਲੇ ਤਿੰਨ ਦਿਨਾਂ ਲਈ ਮੀਂਹ ਦੀ ਸੰਭਾਵਨਾ

ਮੋਹਾਲੀ, ਰੂਪਨਗਰ, ਚੰਡੀਗੜ੍ਹ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਆਸਪਾਸ ਦੇ ਇਲਾਕਿਆਂ ਵਿੱਚ ਰਾਤ ਭਰ ਤੋਂ ਭਾਰੀ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਪਾਣੀ ਭਰਨ ਕਾਰਨ ਕੁਝ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪਿਆ। ਅੱਜ ਤੋਂ ਬਾਅਦ, ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਚੰਗਾ ਮੀਂਹ ਪੈਣ ਦੀ ਸੰਭਾਵਨਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਵੇਗੀ। ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ ਡਿੱਗ ਗਿਆ ਹੈ।

ਮੌਸਮ ਵਿਭਾਗ ਦੇ ਮੁਤਾਬਕ ਬਾਬਾ ਬਕਾਲਾ, ਅੰਮ੍ਰਿਤਸਰ-2, ਅੰਮ੍ਰਿਤਸਰ-1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੂ, ਮੁਕਤਸਰ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਪੱਟੀ, ਜ਼ੀਰਾ, ਸ. ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਜਲੰਧਰ, ਕਪੂਰਥਲਾ, ਜਲੰਧਰ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਅਗਲੇ ਦਿਨਾਂ (12 ਤੋਂ 15 ਅਗਸਤ) ਦੌਰਾਨ ਵੀ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਸਮੇਤ ਕੁਝ ਹੋਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। 15 ਅਗਸਤ ਨੂੰ ਆਜ਼ਾਦੀ ਦਿਹਾੜੇ ‘ਤੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦੀ ਨਿਗਰਾਨੀ ਚੇਤਾਵਨੀ ਜਾਰੀ ਕੀਤੀ ਗਈ ਹੈ।