ਮੁਹਾਲੀ : ਪੰਜਾਬ ਵਿੱਚ ਅੱਜ ਭਾਰੀ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਮੁਹਾਲੀ, ਫ਼ਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹਸ਼ਿਆਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਮੁਤਾਬਕ ਅੱਜ ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਪਠਾਨਕੋਟ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਮੌਜੂਦਾ ਪੰਜਾਬ ਭਵਿੱਖਬਾਣੀ:23/08/2025 05:10:2. ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਪਠਾਨਕੋਟ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/cVvPupaYLK
— IMD Chandigarh (@IMD_Chandigarh) August 22, 2025
ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਭਾਖੜਾ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਪੰਜਾਬ ਦੇ ਮੋਗਾ ਵਿੱਚ ਵੀ ਦੇਖਣ ਨੂੰ ਮਿਲਿਆ। ਵੀਰਵਾਰ ਨੂੰ ਸਤਲੁਜ ਦੇ ਪਾਣੀ ਦਾ ਪੱਧਰ ਵਧ ਗਿਆ। ਜਿਸ ਤੋਂ ਬਾਅਦ ਮੋਗਾ ਸਮੇਤ 8 ਜ਼ਿਲ੍ਹਿਆਂ ਦੇ ਕਈ ਪਿੰਡ ਹੁਣ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ।
22 ਅਗਸਤ 2025 ਨੂੰ ਸਵੇਰੇ 6 ਵਜੇ ਤੱਕ ਉਪਲਬਧ ਅੰਕੜਿਆਂ ਅਨੁਸਾਰ, ਪੰਜਾਬ ਦੇ ਤਿੰਨੋਂ ਵੱਡੇ ਡੈਮਾਂ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ