Punjab

ਹੁਸ਼ਿਆਰਪੁਰ ਹਾਦਸੇ ਦੇ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ

ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ ਇੱਕ ਐੱਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਦੇ ਫਟਣ ਨਾਲ ਇੱਕ ਵੱਡਾ ਅਤੇ ਦੁਖਦਾਈ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ। ਇਸ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਆਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।