ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮੁੱਖ ਆਪਣਾ ਪੱਖ ਰੱਖਿਆ। ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਵਲੋਂ ਉਪ ਕੁਲਪਤੀ ਦਾ ਪੱਖ ਸੁਣ ਲਿਆ ਗਿਆ ਹੈ ਅਤੇ ਅਗਲੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੱਖ ਨੂੰ ਵਿਚਾਰ ਕੇ ਉਨ੍ਹਾਂ ਦੇ ਮਾਮਲੇ ਦੇ ਸੰਬੰਧ ਵਿਚ ਫੈਸਲਾ ਕੀਤਾ ਜਾਵੇਗਾ। ਦਰਅਸਲ RSS ਦੇ ਸਮਾਗਮ ਚ ਸ਼ਾਮਿਲ ਹੋਣ ਦੇ ਚਲਦਿਆਂ ਉਹਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕੀਤਾ ਗਿਆ ਸੀ।
