Punjab

ਅਕਾਲੀ ਦਲ ਦੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਬਚਾਅ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਥੇ. ਹੀਰਾ ਸਿੰਘ ਗਾਬੜੀਆ, ਅਰਸ਼ਦੀਪ ਸਿੰਘ ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਰਾਜਵਿੰਦਰ ਸਿੰਘ ਰਾਜਾਲਦੇਹ ਅਤੇ ਹੋਰ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਅਕਾਲੀ ਲੀਡਰਸ਼ਿਪ ਅਤੇ ਮਜੀਠੀਆ ਪਰਿਵਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਚੜ੍ਹਦੀ ਕਲਾ ਅਤੇ ਜਲਦ ਰਿਹਾਈ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਸਮੇਂ ਸ਼ਮੂਲੀਅਤ ਕੀਤੀ।