India Punjab

ਮੁਸੀਬਤ ‘ਚ ਹਰਿਆਣਾ ਨੇ ਪੰਜਾਬ ਲਈ ਅੱਗੇ ਵਧਾਇਆ ਮਦਦ ਦਾ ਹੱਥ, ਹਰਿਆਣਾ ਦੇ CM ਨੇ ਪੰਜਾਬ ਦੇ CM ਨੂੰ ਲਿਖੀ ਚਿੱਠੀ

ਪੰਜਾਬ, ਜੋ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹਰਿਆਣਾ ਸਰਕਾਰ ਨੇ ਹੱਥ ਅੱਗੇ ਵਧਾਇਆ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਪੱਤਰ ਵਿੱਚ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਹੈ ਅਤੇ ਰਾਹਤ ਸਮੱਗਰੀ, ਬਚਾਅ ਦਲ, ਹੈਲਥ ਸਹੂਲਤਾਂ ਅਤੇ ਹੋਰ ਸੁਵਿਧਾਵਾਂ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਨਾਇਬ ਸੈਣੀ ਨੇ ਭਗਵੰਤ ਮਾਨ ਨੂੰ ਕਿਸੇ ਵੀ ਲੋੜੀਂਦੀ ਸਹਾਇਤਾ ਲਈ ਸੰਪਰਕ ਕਰਨ ਦੀ ਅਪੀਲ ਕੀਤੀ, ਤਾਂ ਜੋ ਹਰਿਆਣਾ ਸਰਕਾਰ ਪੰਜਾਬ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਕਰ ਸਕੇ।