India

ਦਿੱਲੀ ਪੁਲਿਸ ਨੇ ਅੱਜ ਚੱਕਾ ਜਾਮ ਨੂੰ ਲੈ ਕੇ ਦਿੱਲੀ ‘ਚ ਵਧਾਈ ਸੁਰੱਖਿਆ

ਕਿਸਾਨਾਂ ਵੱਲੋਂ ਕੀਤੇ ਜਾ ਰਹੇ ਚੱਕਾ ਜਾਮ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਕੀਤੇ ਹਨ। ਦਿੱਲੀ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਦਿੱਲੀ ਤੇ ਐਨਸੀਐਰ ਵਿਚ ਰੱਖਿਆ ਬਲਾਂ ਦੇ ਤਕਰੀਬਨ 50,000 ਜਵਾਨ ਤਾਇਨਾਤ ਕੀਤੇ ਗਏ ਹਨ।

ਅੱਜ ਸਵੇਰ ਤੋਂ ਲਾਲ ਕਿਲ੍ਹੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਖਤ ਚੌਕਸੀ ਵਰਤੀ ਜਾ ਰਹੀ ਹੈ। ਲਾਲ ਕਿਲ੍ਹੇ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ, ਇਸ ਤੋਂ ਬਾਅਦ ਵੀ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।