ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਸੋਮਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਹ ਦੌਰਾ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਹ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ ਅਤੇ ਸਿੱਧੇ ਰਾਮਦਾਸ ਖੇਤਰ ਜਾਣਗੇ, ਜਿੱਥੇ ਉਹ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਰਾਮਦਾਸ ਵਿੱਚ ਉਹ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੱਥਾ ਟੇਕਣਗੇ, ਸੰਗਤ ਨਾਲ ਗੱਲਬਾਤ ਕਰਨਗੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ।
ਉਹ ਸਥਾਨਕ ਪ੍ਰਸ਼ਾਸਨ ਅਤੇ ਸੰਗਠਨਾਂ ਨਾਲ ਰਾਹਤ ਸਮੱਗਰੀ ਅਤੇ ਪੁਨਰਵਾਸ ਦੀ ਸਥਿਤੀ ‘ਤੇ ਚਰਚਾ ਕਰਨਗੇ। ਇਸ ਤੋਂ ਬਾਅਦ, ਰਾਹੁਲ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ, ਜਿੱਥੇ ਉਹ ਸਥਾਨਕ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਜਾਣਨਗੇ। ਦੌਰੇ ਤੋਂ ਬਾਅਦ ਉਹ ਸ਼ਾਮ ਤੱਕ ਦਿੱਲੀ ਵਾਪਸ ਪਰਤ ਜਾਣਗੇ।