Punjab

ਹੜ੍ਹਾਂ ਤੋਂ ਉਭਰਨ ਵਾਸਤੇ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ

ਬਿਊਰੋ ਰਿਪੋਰਟ (ਚੰਡੀਗੜ੍ਹ, 17 ਸਤੰਬਰ 2025): ਪੰਜਾਬ ਸਰਕਾਰ ਨੇ ਅੱਜ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਰਾਹੀਂ ਸੂਬਾ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਸਿਰਫ਼ ਰਾਹਤ ਦੇ ਕੰਮਾਂ ਤੋਂ ਅੱਗੇ ਵਧਣ ਦਾ ਸਮਾਂ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਤੇ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਔਖੀ ਘੜੀ ਵਿੱਚ ਦਸਵੰਧ ਦੀ ਭਾਵਨਾ ਨਾਲ ਪੰਜਾਬ ਦਾ ਹੱਥ ਫ਼ੜ੍ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਹਰ ਇੱਕ ਦੀ ਭਾਗੀਦਾਰੀ ਜ਼ਰੂਰੀ ਹੈ। ਸਰਕਾਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੋ ਵੀ ਮਿਸ਼ਨ ਵਿੱਚ ਸਹਿਯੋਗ ਕਰਨਾ ਚਾਹੁੰਦੇ ਹਨ, ਉਹ rangla.punjab.gov.in ’ਤੇ ਜਾ ਕੇ ਆਪਣਾ ਯੋਗਦਾਨ ਪਾ ਸਕਦੇ ਹਨ।

ਇਸ ਦੌਰਾਨ ਸੀਐੱਮ ਮਾਨ ਨੇ ਕਿਹਾ- ਪੰਜਾਬੀ ਇੱਕ ਪਰਿਵਾਰ ਬਣ ਕੇ ਇੱਕ ਦੂਜੇ ਦੀ ਮਦਦ ਕਰ ਰਹੇ ਨੇ, ਪੰਜਾਬ ਹਰ ਮੁਸੀਬਤ ਸਾਹਮਣੇ ਹਿੱਕ ਡਾਹ ਕੇ ਖੜਦਾ ਹੈ। ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ ਰਾਹਤ ਦੇ ਕੰਮਾਂ ਤੋਂ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਮੀਨਾਂ ਵਿੱਚ ਹੁਣ ਕਣਕ ਦੀ ਬਜਾਈ ਅੱਗੇ ਹੋਣੀ ਹੈ, ਇਸ ਲਈ ਸਾਨੂੰ ਸਭ ਨੂੰ ਮਿਲ ਕੇ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਪੈਣਾ ਹੈ ਅਤੇ ਸਾਡੀ ਸਰਕਾਰ ਕੰਮ ਕਰ ਵੀ ਰਹੀ ਹੈ।

ਉਹਨਾਂ ਇਹ ਵੀ ਆਖਿਆ ਕਿ ਪੰਜਾਬ ਦੇ ਲੋਕ ਇੱਕ ਪਰਿਵਾਰ ਬਣ ਕੇ ਇੱਕ ਦੂਜੇ ਦੀ ਮਦਦ ਕਰ ਰਹੇ ਨੇ ਅਤੇ ਮਿਸ਼ਨ ਚੜ੍ਹਦੀ ਕਲਾ ਦੇ ਤਹਿਤ ਪੰਜਾਬ ਅੱਗੇ ਵਧੇਗਾ।