Punjab

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਵਾਨਾ, ਬਾਕੀ ਥਾਵਾਂ ਉਤੇ ਬੱਦਲਵਾਈ ਰਹੇਗੀ

ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਬੂੰਦਾਬਾਂਦੀ ਜਾਂ ਹਲਕਾ ਮੀਂਹ ਪੈ ਸਕਦਾ ਹੈ। ਇਹ ਮੀਂਹ ਨਮੀ ਵਾਲੀ ਗਰਮੀ ਤੋਂ ਰਾਹਤ ਦੇਵੇਗਾ ਅਤੇ ਮੌਸਮ ਸੁਹਾਵਣਾ ਬਣਾਏਗਾ।

ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਦੱਸਿਆ ਕਿ 20 ਸਤੰਬਰ ਤੱਕ ਮਾਨਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਵਿਦਾ ਹੋ ਜਾਵੇਗਾ, ਪਰ ਅੱਜ ਅਤੇ ਕੱਲ੍ਹ ਕੇਂਦਰੀ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਨਾਲ ਵਾਯੂਮੰਡਲ ਵਿੱਚ ਠੰਢਕ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਨਮੀ ਤੋਂ ਰਾਹਤ ਮਿਲੇਗੀ। ਪਹਾੜਾਂ ਵਿੱਚ ਘੱਟ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਦਾ ਪਾਣੀ ਪੱਧਰ ਘਟ ਰਿਹਾ ਹੈ, ਅਤੇ ਸਥਿਤੀ ਆਮ ਵਾਂਗ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਫਾਈ ਮੁਹਿੰਮ ਸੂਬੇ ਦੇ ਪਿੰਡਾਂ ਵਿੱਚ ਜਾਰੀ ਹੈ।