ਬਿਊਰੋ ਰਿਪੋਰਟ (ਤਰਨ ਤਾਰਨ, 3 ਅਕਤੂਬਰ 2025): ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਜ਼ਿਮਨੀ ਚੋਣ ਲਈ AAP ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਰੈਲੀ ਵਿੱਚ ਹਰਮੀਤ ਸਿੰਘ ਸੰਧੂ ਦਾ ਨਾਮ ਐਲਾਨਿਆ ਹੈ। ਹਰਮੀਤ ਸਿੰਘ ਸੰਧੂ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਹੋਈ ਹੈ।
ਦੱਸ ਦੇਈਏ ਵਿਧਾਨ ਸਭਾ ਚੋਣ 2022 ਵਿੱਚਚ ਤਰਨਤਾਰਨ ਤੋਂ ‘ਆਪ’ ਦੇ ਕਸ਼ਮੀਰ ਸਿੰਘ ਸੋਹਲ ਵਿਧਾਇਕ ਚੁਣੇ ਗਏ ਸਨ। ਬਿਮਾਰੀ ਦੇ ਕਰਕੇ ਉਨ੍ਹਾਂ ਦਾ 27 ਜੂਨ 2025 ਨੂੰ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ। ਇਸ ਸੀਟ ਨੂੰ ਪੰਥਕ ਸੀਟ ਮੰਨਿਆ ਜਾਂਦਾ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਦੇ ਵਿਧਾਇਕ ਤੇ ਖਾਲਿਸਤਾਨ ਸਮਰਥਕ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੀ ਇੱਥੋਂ ਚੋਣ ਲੜਨ ਦਾ ਐਲਾਨ ਕਰ ਚੁੱਕੀ ਹੈ।
ਅਜਿਹੇ ‘ਚ ਆਮ ਆਦਮੀ ਪਾਰਟੀ ਨੂੰ ਇੱਥੋਂ ਮਜ਼ਬੂਤ ਚਿਹਰੇ ਦੀ ਤਲਾਸ਼ ਸੀ, ਇਸ ਲਈ ਹਰਮੀਤ ਸਿੰਘ ਸੰਧੂ ਲਈ ਜ਼ਿਮੇਵਾਰੀ ਵੱਡੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇੱਥੋਂ ਸੁਖਵਿੰਦਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।