Punjab Religion

ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਹੜ੍ਹ ਪੀੜਤ ਗ੍ਰੰਥੀ ਸਿੰਘਾਂ ਤੇ ਪੁਜਾਰੀਆਂ ਦੀ ਮਦਦ, 23 ਚੈੱਕ ਤਕਸੀਮ

ਬਿਊਰੋ ਰਿਪੋਰਟ (ਅੰਮ੍ਰਿਤਸਰ, 4 ਅਕਤੂਬਰ 2025): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸੀਨੀਅਰ ਆਗੂ ਸੁਰਜੀਤ ਸਿੰਘ ਜੀ ਰੱਖੜਾ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਜਸਤਰਵਾਲ ਵਿਖੇ ਹੜ੍ਹ ਪੀੜ੍ਹਤਾਂ ਨੂੰ ਮਿਲੇ। ਇਸ ਦੌਰਾਨ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਕੀਤੇ ਐਲਾਨ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧਿਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਅਤੇ ਮੰਦਿਰਾਂ ਦੇ ਪੁਜਾਰੀਆਂ ਨੂੰ ਮਹੀਨਾਵਾਰ ਪੰਜ ਹਜ਼ਾਰ ਰੁਪਏ ਮਾਇਕ ਸਹਾਇਤਾ ਦੀ ਪਹਿਲੀ ਕਿਸ਼ਤ ਦੇ 23 ਚੈੱਕ ਵੰਡੇ ਗਏ।

ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਹੜ੍ਹਾਂ ਦਾ ਪਾਣੀ ਉਤਰਨ ਉਪਰੰਤ ਆ ਰਹੀਆਂ ਸਮੱਸਿਆਵਾਂ ਸਬੰਧੀ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ, ਸੁਖਵੰਤ ਸਿੰਘ ਪੰਜਲੈਂਡ, ਚਰਨਜੀਤ ਸਿੰਘ ਰੱਖੜਾ, ਰਘਬੀਰ ਸਿੰਘ ਰਾਜਾਸਾਂਸੀ, ਤੇਜਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।