ਮੁਹਾਲੀ : ਪੰਜਾਬੀ ਸੰਗੀਤ ਜਗਤ ਨੂੰ ਅੱਜ ਇੱਕ ਵੱਡਾ ਝਟਕਾ ਲੱਗਾ ਹੈ। ਮਸ਼ਹੂਰ ਗਾਇਕ ਰਾਜਵੀਰ ਜਵੰਦਾ ਨੇ ਲੰਮੀ ਬਿਮਾਰੀ ਨਾਲ ਲੜਦੇ ਹੋਏ ਆਖਰੀ ਸਾਹ ਲਿਆ ਹੈ। ਉਹ ਪਿਛਲੇ ਕਈ ਦਿਨਾਂ (12 ਦਿਨਾਂ) ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਨਾਜ਼ੁਕ ਹਾਲਤ ਵਿੱਚ ਜ਼ੇਰੇ ਇਲਾਜ ਸਨ। ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
27 ਸਤੰਬਰ ਨੂੰ ਹਰਿਆਣਾ ਦੇ ਪਿੰਜੌਰ (ਬੱਦੀ ਨੇੜੇ) ਵਿੱਚ ਬਾਈਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਨੂੰ ਗੰਭੀਰ ਸੱਟਾਂ ਲੱਗੀਆਂ ਸੀ। ਉਨ੍ਹਾਂ ਨੂੰ ਸਿਰ, ਰੀੜ੍ਹ ਦੀ ਹੱਡੀ ਅਤੇ ਦਿਲ ਦੇ ਦੌਰੇ ਨਾਲ ਗੁਰਦਮਾਨ ਵਿਖੇ ਇਲਾਜ ਤੋਂ ਬਾਅਦ ਫੋਰਟਿਸ ਹਸਪਤਾਲ ਲਿਆਂਦਾ ਗਿਆ। ਉੱਥੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਪਿਛਲੇ ਦੋ ਹਫ਼ਤਿਆਂ ਤੋਂ ਉਨ੍ਹਾਂ ਦੀ ਨਿਊਰੋਲਾਜੀਕਲ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਹਸਪਤਾਲ ਨੇ ਹੁਣ ਤੱਕ ਅੱਧਾ ਡਜਨ ਤੋਂ ਵੱਧ ਬੁਲੇਟਿਨ ਜਾਰੀ ਕੀਏ, ਪਰ ਅੰਤ ਵਿੱਚ ਡਾਕਟਰਾਂ ਦੀ ਪੂਰੀ ਕੋਸ਼ਿਸ਼ ਬਾਵਜੂਦ ਉਹ ਜ਼ਿੰਦਗੀ ਦੀ ਜੰਗ ਹਾਰ ਗਏ।
View this post on Instagram