ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਲੈ ਕੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੱਤਰ ਲਿਖੇ ਹਨ। ਇਸ ਪੱਤਰ ਵਿੱਚ ਉਨ੍ਹਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਟ੍ਰੇਨ ਅਤੇ ਹੋਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ ਹੈ।
ਇੱਕ ਟਵੀਟ ਕਰਦਿਆਂ ਬੈਂਸ ਨੇ ਕਿਹਾ ਕਿ ਇਸ ਮਹਾਨ ਪਵਿੱਤਰ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਲੱਖਾਂ-ਕਰੋੜਾਂ ਸੰਗਤਾਂ ਦੇ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਉਮੀਦ ਹੈ। ਸੰਗਤਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਦਿੱਲੀ, ਮਹਾਰਾਸ਼ਟਰ, ਪਟਨਾ, ਅੰਮ੍ਰਿਤਸਰ ਸਾਹਿਬ ਅਤੇ ਹੋਰ ਸੂਬਿਆਂ ਤੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਦੀ ਬੇਨਤੀ ਕੀਤੀ ਗਈ ਹੈ।
ਅੱਜ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਜੀ @AshwiniVaishnaw ji ਅਤੇ ਕੇਂਦਰੀ ਰੇਲ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਜੀ @RavneetBittu ji ਨੂੰ ਨੋਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਬੰਧੀ ਸ਼੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਟ੍ਰੇਨ ਅਤੇ… pic.twitter.com/XlIDb0P7sm
— Harjot Singh Bains (@harjotbains) October 11, 2025
ਮੰਤਰੀ ਜੀ ਨੇ ਪੂਰਾ ਵਿਸ਼ਵਾਸ ਜ਼ਾਹਰ ਕੀਤਾ ਹੈ ਕਿ ਰੇਲ ਮੰਤਰੀਆਂ ਵੱਲੋਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ ਇਸ ਮੰਗ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਇਹ ਕਦਮ ਸੰਗਤਾਂ ਦੇ ਸਫ਼ਰ ਨੂੰ ਸੁਗਮ ਬਣਾਏਗਾ ਅਤੇ ਧਾਰਮਿਕ ਮਹੱਤਵ ਵਾਲੇ ਇਸ ਦਿਹਾੜੇ ਨੂੰ ਹੋਰ ਵੀ ਯਾਦਗਾਰ ਬਣਾਏਗਾ।