ਇਜ਼ਰਾਈਲ ਨਾਲ ਹੋਏ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸੋਮਵਾਰ ਨੂੰ ਸੱਤ ਬੰਧਕਾਂ ਨੂੰ ਰੈੱਡ ਕਰਾਸ ਹਵਾਲੇ ਕਰ ਦਿੱਤਾ। ਹਾਲਾਂਕਿ ਇਨ੍ਹਾਂ ਬੰਧਕਾਂ ਦੀ ਸਿਹਤ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਹਮਾਸ ਨੇ ਕਿਹਾ ਹੈ ਕਿ ਉਹ ਇਜ਼ਰਾਈਲ ਵੱਲੋਂ ਕੈਦ ਕੀਤੇ 1,900 ਤੋਂ ਵੱਧ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ 20 ਜ਼ਿਊਂਦੇ ਬੰਧਕਾਂ ਨੂੰ ਰਿਹਾਅ ਕਰੇਗਾ।
ਹਮਾਸ ਕੋਲ ਹੁਣ ਕੋਈ ਵੀ ਜ਼ਿੰਦਾ ਇਜ਼ਰਾਈਲੀ ਬੰਧਕ ਨਹੀਂ ਹੈ। ਹਮਾਸ ਅੱਜ 28 ਇਜ਼ਰਾਈਲੀ ਲੋਕਾਂ ਦੀਆਂ ਲਾਸ਼ਾਂ ਵੀ ਸੌਂਪੇਗਾ। ਇਜ਼ਰਾਈਲੀ ਫੌਜ ਨੇ ਕਿਹਾ ਕਿ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੌਰਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਇਜ਼ਰਾਈਲ ਪਹੁੰਚ ਗਏ ਹਨ। ਬੈਂਜਾਮਿਨ ਨੇਤਨਯਾਹੂ ਖੁਦ ਉਨ੍ਹਾਂ ਦਾ ਸਵਾਗਤ ਕਰਨ ਲਈ ਬੇਨ ਗੁਰੀਅਨ ਹਵਾਈ ਅੱਡੇ ‘ਤੇ ਪਹੁੰਚੇ। ਟਰੰਪ ਥੋੜ੍ਹੀ ਦੇਰ ਵਿੱਚ ਇਜ਼ਰਾਈਲੀ ਸੰਸਦ ਨੂੰ ਸੰਬੋਧਨ ਕਰਨਗੇ।