ਬਿਊਰੋ ਰਿਪੋਰਟ (ਚੰਡੀਗੜ੍ਹ, 19 ਅਕਤੂਬਰ 2025): ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਰਿਸ਼ਵਤ ਕੇਸ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਅਤੇ ਉਨ੍ਹਾਂ ਦੇ ਘਰੋਂ ਕਰੋੜਾਂ ਰੁਪਏ ਤੇ ਗਹਿਣਿਆਂ ਦੀ ਬਰਾਮਦਗੀ ਤੋਂ ਬਾਅਦ ਇਹ ਮਾਮਲਾ ਸਿਆਸੀ ਰੰਗਤ ਫੜ ਗਿਆ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਖਾਸ ਤੌਰ ’ਤੇ ਇਸ ਗੱਲ ’ਤੇ ਸਵਾਲ ਉਠਾਇਆ ਹੈ ਕਿ ਏਜੰਸੀ ਨੇ ਅਦਾਲਤ ਵਿੱਚ ਡੀਆਈਜੀ ਦਾ ਇੱਕ ਦਿਨ ਦਾ ਵੀ ਰਿਮਾਂਡ ਕਿਉਂ ਨਹੀਂ ਮੰਗਿਆ।
ਸੁਖਬੀਰ ਬਾਦਲ ਦੇ ਮੁੱਖ ਸਵਾਲ
ਗ੍ਰਹਿ ਵਿਭਾਗ ਦਾ ਚਾਰਜ ਸੰਭਾਲ ਰਹੇ ਮੁੱਖ ਮੰਤਰੀ ਚੁੱਪ ਕਿਉਂ ਹਨ?
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ (ਐਕਸ) ’ਤੇ ਪੋਸਟ ਪਾ ਕੇ ਕਿਹਾ ਕਿ ਸੀਬੀਆਈ ਦੀ ਤਲਾਸ਼ੀ ਦੌਰਾਨ ਇੱਕ ਡੀਆਈਜੀ ਦੇ ਘਰੋਂ 7.5 ਕਰੋੜ ਰੁਪਏ ਨਕਦ, 2.5 ਕਿੱਲੋ ਸੋਨਾ, 25 ਲਗਜ਼ਰੀ ਘੜੀਆਂ ਅਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਸਵੀਰਾਂ ਨੇ ਸੂਬੇ ਵਿੱਚ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ, ਪਰ ਗ੍ਰਹਿ ਵਿਭਾਗ ਦਾ ਚਾਰਜ ਸੰਭਾਲ ਰਹੇ ਮੁੱਖ ਮੰਤਰੀ 48 ਘੰਟੇ ਬੀਤ ਜਾਣ ਦੇ ਬਾਵਜੂਦ ਚੁੱਪ ਕਿਉਂ ਹਨ?
ਸੀਬੀਆਈ ਨੇ ਰਿਮਾਂਡ ਕਿਉਂ ਨਹੀਂ ਲਿਆ?
ਅਕਾਲੀ ਦਲ ਪ੍ਰਧਾਨ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਕੰਮ ਕਰਦੀ ਵਿਜੀਲੈਂਸ ਕੀ ਕਰ ਰਹੀ ਸੀ, ਜਾਂ ਕੀ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਅੱਖਾਂ ਬੰਦ ਕਰਨ ਲਈ ਕਿਹਾ ਗਿਆ ਸੀ? ਉਨ੍ਹਾਂ ਇਸ ਘਟਨਾ ਨੂੰ ਅਸਾਧਾਰਨ ਕਰਾਰ ਦਿੱਤਾ ਕਿ ਇੰਨੀ ਵੱਡੀ ਰਕਮ ਦੀ ਬਰਾਮਦਗੀ ਦੇ ਬਾਵਜੂਦ ਸੀਬੀਆਈ ਨੇ ਡੀਆਈਜੀ ਦਾ ਇੱਕ ਦਿਨ ਦਾ ਵੀ ਪੁਲਿਸ ਰਿਮਾਂਡ ਨਹੀਂ ਮੰਗਿਆ।
ਇਹ ਪੈਸਾ ਕਿਸ ਦੀ ਤਿਜੋਰੀ ਲਈ ਸੀ?
ਬਾਦਲ ਨੇ ਸ਼ੱਕ ਜ਼ਾਹਰ ਕਰਦਿਆਂ ਕਿਹਾ, “ਸਾਨੂੰ ਕਿਵੇਂ ਪਤਾ ਲੱਗੇਗਾ ਕਿ ਇਹ ਪੈਸਾ ਕਿੱਥੋਂ ਆਇਆ ਅਤੇ ਆਖਿਰਕਾਰ ਕਿਸ ਦੀ ਤਿਜੋਰੀ ਭਰਨ ਲਈ ਸੀ?” ਉਨ੍ਹਾਂ ਇਹ ਵੀ ਪੁੱਛਿਆ ਕਿ ਕੀ ਇਸ ਪੂਰੇ ਮਾਮਲੇ ਨੂੰ ਦਬਾਉਣ ਅਤੇ ਕਿਸੇ ਨੂੰ ਬਚਾਉਣ ਦਾ ਕੋਈ ਯਤਨ ਸ਼ੁਰੂ ਕੀਤਾ ਗਿਆ ਹੈ? ਉਨ੍ਹਾਂ ਪੰਜਾਬ ਸਰਕਾਰ ਦੀ ਚੁੱਪ ’ਤੇ ਸਵਾਲ ਉਠਾਉਂਦਿਆਂ ਜਵਾਬ ਮੰਗਿਆ ਹੈ।
Shocking and worrying in equal measure!!
▪️A DIG in Punjab is arrested by the CBI and Rs 7.5 Cr in cash, 2.5 kg gold, 25 luxury watches and documents of over 50 immovable properties are recovered in searches by CBI.
▪️The images have shocked everyone in the state but the CM… pic.twitter.com/dcFJIZZYby
— Sukhbir Singh Badal (@officeofssbadal) October 18, 2025