Punjab

ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ, ਅਦਾਲਤ ‘ਚ ਜਵਾਬ ਦਾਇਰ ਕਰੇਗੀ ਵਿਜੀਲੈਂਸ

ਮੁਹਾਲੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ (29 ਅਕਤੂਬਰ) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਹਾਈ ਕੋਰਟ ਵੱਲੋਂ ਅੱਜ ਉਨ੍ਹਾਂ ਦੀ ਜ਼ਮਾਨਤ ‘ਤੇ ਫੈਸਲਾ ਲੈਣ ਦੀ ਉਮੀਦ ਹੈ, ਕਿਉਂਕਿ ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਕਿਹਾ ਸੀ ਕਿ ਇਸ ਮਾਮਲੇ ‘ਤੇ ਹੋਰ ਬਹਿਸ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ। ਹਾਲਾਂਕਿ, ਵਿਜੀਲੈਂਸ ਵਿਭਾਗ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ।

ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ

ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸ ਦਈਏ ਕਿ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਹਨ ਅਤੇ ਉਹ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।