India

ਦਿੱਲੀ ਦੀ ਹਵਾ ਹੋਈ ਜ਼ਹਿਰੀਲੀ, AQI 420 ਤੋਂ ਪਾਰ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਇੱਕ ਵਾਰ ਫਿਰ ਵੱਧ ਕੇ ‘ਗੰਭੀਰ’ (Severe) ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਅੱਜ ਸਵੇਰ ਤੋਂ ਹੀ ਦਿੱਲੀ ਸੰਘਣੀ ਧੁੰਦ ਅਤੇ ਧੂੰਏਂ ਦੀ ਚਪੇਟ ਵਿੱਚ ਹੈ, ਜਿਸ ਕਾਰਨ ਹਵਾ ਜ਼ਹਿਰੀਲੀ ਹੋ ਗਈ ਹੈ ਅਤੇ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ।

]ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਤਾਜ਼ਾ ਅੰਕੜਿਆਂ ਅਨੁਸਾਰ ITO: ਇਸ ਖੇਤਰ ਅਤੇ ਇਸਦੇ ਆਲੇ-ਦੁਆਲੇ AQI 420 ਤੱਕ ਪਹੁੰਚ ਗਿਆ, ਜਿਸਨੂੰ “ਗੰਭੀਰ” ਮੰਨਿਆ ਜਾਂਦਾ ਹੈ। ਇਹ ਪੱਧਰ ਸਿਹਤ ਲਈ ਬਹੁਤ ਖਤਰਨਾਕ ਹੈ। ਇੰਡੀਆ ਗੇਟ ਅਤੇ ਲੋਧੀ ਰੋਡ: ਇੰਡੀਆ ਗੇਟ ਦੇ ਆਲੇ-ਦੁਆਲੇ AQI 381 ਦਰਜ ਕੀਤਾ ਗਿਆ, ਜਦੋਂ ਕਿ ਲੋਧੀ ਰੋਡ ਦੇ ਆਲੇ-ਦੁਆਲੇ AQI 377 ਦਰਜ ਕੀਤਾ ਗਿਆ। ਇਹ ਦੋਵੇਂ “ਬਹੁਤ ਮਾੜੀ” (Very Poor) ਸ਼੍ਰੇਣੀ ਵਿੱਚ ਆਉਂਦੇ ਹਨ।

ਭਾਰਤੀ ਮੌਸਮ ਵਿਭਾਗ ਨੇ ਅੱਜ ਰਾਜਧਾਨੀ ਵਿੱਚ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਪ੍ਰਦੂਸ਼ਣ ਵਿੱਚ ਮਾਮੂਲੀ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ। ਪਰ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ, ਜੋ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੱਡੀ ਮਦਦ ਕਰ ਸਕਦਾ ਸੀ।