ਬਿਊਰੋ ਰਿਪੋਰਟ (19 ਨਵੰਬਰ, 2015): ਪੰਜਾਬ ਵਿੱਚ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ’ਚ ਲਗਾਤਾਰ ਵੱਡੀ ਕਮੀ ਦਰਜ ਕੀਤੀ ਜਾ ਰਹੀ ਹੈ। ਮੰਗਲਵਾਰ ਨੂੰ ਸਮੁੱਚੇ ਸੂਬੇ ਵਿੱਚ ਸਿਰਫ਼ 15 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਸ ਨਾਲ ਇਸ ਸੀਜ਼ਨ ਵਿੱਚ ਪੰਜਾਬ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 5,018 ਹੋ ਗਈ ਹੈ।
ਜਿੱਥੇ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆ ਰਹੀ ਹੈ, ਉੱਥੇ ਹੀ ਗੁਆਂਢੀ ਸੂਬਿਆਂ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਇਹਨਾਂ ਮਾਮਲਿਆਂ ਵਿੱਚ ਤੇਜ਼ੀ ਆਉਣੀ ਸ਼ੁਰੂ ਹੋ ਗਈ ਹੈ।
ਹੋਰਨਾਂ ਸੂਬਿਆਂ ਦੀ ਸਥਿਤੀ
ਕਰੀਮਜ਼ (Creams – Consortium for Research on Agroecosystem Monitoring and Modelling from Space) ਦੇ ਤਾਜ਼ਾ ਅੰਕੜਿਆਂ ਮੁਤਾਬਕ, ਇੱਕ ਦਿਨ ਵਿੱਚ:
ਮੱਧ ਪ੍ਰਦੇਸ਼: 641
ਉੱਤਰ ਪ੍ਰਦੇਸ਼: 377
ਰਾਜਸਥਾਨ: 65
ਹਰਿਆਣਾ: 6
ਪੰਜਾਬ: ਸਿਰਫ਼ 15 ਮਾਮਲੇ ਸਾਹਮਣੇ ਆਏ।
ਇਨ੍ਹਾਂ ਛੇ ਸੂਬਿਆਂ ਨੂੰ ਮਿਲਾ ਕੇ ਇਸ ਸਾਲ ਪਰਾਲੀ ਸਾੜਨ ਦੇ ਕੁੱਲ ਮਾਮਲੇ 21,928 ’ਤੇ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ ਮੱਧ ਪ੍ਰਦੇਸ਼ ਦੀ ਹਿੱਸੇਦਾਰੀ 45.4% ਹੈ, ਜਦਕਿ ਪੰਜਾਬ ਦੀ ਹਿੱਸੇਦਾਰੀ 23% ਤੋਂ ਵੀ ਘੱਟ ਰਹਿ ਗਈ ਹੈ।
ਪੰਜਾਬ ਦੇ ਸਿਰਫ਼ 7 ਜ਼ਿਲ੍ਹਿਆਂ ਵਿੱਚ ਨਵੇਂ ਮਾਮਲੇ
ਮੰਗਲਵਾਰ ਨੂੰ ਪੰਜਾਬ ਦੇ ਸਿਰਫ਼ 7 ਜ਼ਿਲ੍ਹਿਆਂ ਵਿੱਚ ਹੀ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ। ਮੁਕਤਸਰ ਵਿੱਚ 6 ਮਾਮਲੇ ਦਰਜ ਹੋਏ, ਜੋ ਕਿ ਮੰਗਲਵਾਰ ਦੇ ਦਿਨ ਸਭ ਤੋਂ ਵੱਧ ਹਨ। ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਗਿਰਾਵਟ 13 ਨਵੰਬਰ ਤੋਂ ਸ਼ੁਰੂ ਹੋਈ ਸੀ। ਪਿਛਲੇ 6 ਦਿਨਾਂ ਵਿੱਚ ਸੂਬੇ ਵਿੱਚ ਸਿਰਫ਼ 356 ਕੇਸ ਦਰਜ ਹੋਏ ਹਨ, ਜੋ ਪਿਛਲੇ ਸਾਲਾਂ ਦੇ ਮੁਕਾਬਲੇ ਇੱਕ ਵੱਡੀ ਰਾਹਤ ਹੈ।

