Punjab Religion

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਅਰਦਾਸ

ਬਿਊਰੋ ਰਿਪੋਰਟ (ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ 2025): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਖ਼ਾਲਸਾ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਇਸ ਮੌਕੇ ਕੀਤੀ ਗਈ ਅਰਦਾਸ ਵਿੱਚ ਖ਼ਾਸ ਤੌਰ ’ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਦੇ ਨਾਲ-ਨਾਲ ਅਰਦਾਸ ਵਿੱਚ ਗੁਰੂ ਸਾਹਿਬ ਜੀ ਦੇ ਸਨਮੁਖ ਬੇਨਤੀ ਕੀਤੀ ਗਈ ਕਿ ਉਹ ਮੌਜੂਦਾ ਸਰਕਾਰਾਂ ਨੂੰ ਸੁਮੱਤ (ਚੰਗੀ ਮੱਤ) ਬਖ਼ਸ਼ਿਸ਼ ਕਰਨ ਤਾਂ ਜੋ ਉਹ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ। ਇਸ ਤਰ੍ਹਾਂ, ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਖ਼ਾਲਸਾ ਪੰਥ ਨੇ ਇੱਕ ਵਾਰ ਫਿਰ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਭਾਰਿਆ।