ਬਿਊਰੋ ਰਿਪੋਰਟ (ਗੁਰਦਾਸਪੁਰ, 26 ਨਵੰਬਰ 2025): ਗੁਰਦਾਸਪੁਰ ਸ਼ਹਿਰ ਦੇ ਥਾਣਾ ਸਿਟੀ ਦੇ ਬਾਹਰ ਇੱਕ ਧਮਾਕਾ ਹੋਣ ਦੀ ਖ਼ਬਰ ਹੈ, ਜਿਸ ਵਿੱਚ ਇੱਕ ਮਹਿਲਾ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਆਰਮੀ (KLA) ਨੇ ਸੋਸ਼ਲ ਮੀਡੀਆ ਰਾਹੀਂ ਇਸ ਨੂੰ ਗ੍ਰੇਨੇਡ ਹਮਲਾ ਦੱਸਦਿਆਂ ਜ਼ਿੰਮੇਵਾਰੀ ਲਈ ਹੈ।
ਹਾਲਾਂਕਿ, ਪੰਜਾਬ ਪੁਲਿਸ ਨੇ ਕਿਸੇ ਵੀ ਤਰ੍ਹਾਂ ਦੇ ਹਮਲੇ ਤੋਂ ਸਪੱਸ਼ਟ ਇਨਕਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਅਸਲ ਵਿੱਚ ਥਾਣੇ ਦੇ ਬਾਹਰੋਂ ਲੰਘ ਰਹੇ ਇੱਕ ਟਰੱਕ ਦਾ ਟਾਇਰ ਫਟਣ ਕਾਰਨ ਆਈ ਸੀ। ਫਿਲਹਾਲ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸੋਸ਼ਲ ਮੀਡੀਆ ’ਤੇ KLA ਦਾ ਦਾਅਵਾ
ਧਮਾਕੇ ਤੋਂ ਬਾਅਦ, ਸੋਸ਼ਲ ਮੀਡੀਆ ‘ਤੇ ਖਾਲਿਸਤਾਨ ਲਿਬਰੇਸ਼ਨ ਆਰਮੀ (KLA) ਦੀ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿੱਚ ਸੰਗਠਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਹੀ ਥਾਣਾ ਸਿਟੀ, ਗੁਰਦਾਸਪੁਰ ਦੇ ਬਾਹਰ ਗ੍ਰੇਨੇਡ ਨਾਲ ਹਮਲਾ ਕੀਤਾ ਹੈ।

ਵਾਇਰਲ ਪੋਸਟ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ:
“ਜਦੋਂ ਤੱਕ ਹਿੰਦੂ ਖਾਲਿਸਤਾਨ ਦੇ ਖਿਲਾਫ਼ ਬੋਲਦੇ ਰਹਿਣਗੇ, ਅਜਿਹੇ ਗ੍ਰੇਨੇਡ ਹਮਲੇ ਜਾਰੀ ਰਹਿਣਗੇ।”
ਹਾਲਾਂਕਿ, ਅਜੇ ਤੱਕ ਕਿਸੇ ਵੀ ਅਧਿਕਾਰਤ ਸਰੋਤ ਨੇ ਇਸ ਵਾਇਰਲ ਪੋਸਟ ਜਾਂ KLA ਦੇ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ ਹੈ। ਦ ਖ਼ਾਲਸ ਟੀਵੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ।

