ਝਨੀਰ (ਮਾਨਸਾ) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਚਲਾਈ ਜਾ ਰਹੀ ਇੱਕ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਤੇਜ਼ ਸੀ ਕਿ ਮੋਟਰਸਾਈਕਲ ਚਾਲਕ ਬਿੰਦਰ ਸਿੰਘ ਵਾਸੀ ਝਨੀਰ, ਮਾਨਸਾ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ।ਬਿੰਦਰ ਸਿੰਘ ਨੂੰ ਤੁਰੰਤ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਹਾਲੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ।
ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੇ ਗੰਭੀਰ ਇਲਜ਼ਾਮ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਕਾਰ ਚਾਲਕਾਂ ਦੀ ਬਜਾਏ ਮਦਦ ਕੀਤੀ ਅਤੇ ਪੈਸੇ ਲੈ ਕੇ ਮਾਮਲਾ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਬਚਾਉਣ ਲਈ ਪੈਸੇ ਵੀ ਲਏ।
ਪਰਿਵਾਰ ਨੇ ਸਰਕਾਰ ਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਨੂੰ ਤੁਰੰਤ ਇਨਸਾਫ ਦਿਵਾਇਆ ਜਾਵੇ।

