ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦਰਜ ਮਾਮਲੇ ਵਿਚ ਉਨ੍ਹਾਂ ਵਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਉਨ੍ਹਾਂ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਗੰਭੀਰ ਦੋਸ਼ ਲਗਾਇਆ ਗਿਆ ਹੈ। ਇਸ ਸੰਬੰਧੀ ਵਿਜੀਲੈਂਸ ਬਿਊਰੋ ਵਲੋਂ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ 6 ਜੁਲਾਈ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ। ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ, ਉਨ੍ਹਾਂ ਦੀ ਕਾਨੂੰਨੀ ਟੀਮ ਅਗਲੇ ਕਦਮ ਬਾਰੇ ਵਿਚਾਰ ਕਰ ਰਹੀ ਹੈ।

