Punjab

ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ‘ਸਦਭਾਵਨਾ ਦਿਵਸ’ ਵਜੋਂ ਮਨਾਉਣ ਦਾ ਐਲਾਨ

ਬਿਊਰੋ ਰਿਪੋਰਟ (ਚੰਡੀਗੜ੍ਹ, 6 ਦਸੰਬਰ 2025): ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਆਲੰਬਦਾਰ ਸਨਮਾਨਯੋਗ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ (ਸਾਬਕਾ ਮੁੱਖ ਮੰਤਰੀ, ਪੰਜਾਬ) ਦਾ ਜਨਮ ਦਿਹਾੜਾ 8 ਦਸੰਬਰ 2025 ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ।

ਪਾਰਟੀ ਦੇ ਹੈੱਡ ਆਫਿਸ ਵੱਲੋਂ ਜਾਰੀ ਸੱਦਾ ਪੱਤਰ (ਮਿਤੀ: 5 ਦਸੰਬਰ, 2025) ਅਨੁਸਾਰ, ਇਸ ਦਿਹਾੜੇ ਨੂੰ ਸ. ਬਾਦਲ ਦੀ ਸੋਚ ਮੁਤਾਬਿਕ ‘ਸਦਭਾਵਨਾ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਦਿਨ ਉਨ੍ਹਾਂ ਦੀ ਯਾਦ ਵਿੱਚ ਇੱਕ ਯਾਦਗਾਰੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਬਾਦਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 10:30 ਵਜੇ ਰੱਖਿਆ ਗਿਆ ਹੈ।

ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਜੀ ਵੱਲੋਂ ਸਮੂਹ ਮੈਂਬਰਾਂ, ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਅਤੇ ਪਾਰਟੀ ਦੇ ਆਗੂਆਂ ਨੂੰ ਇਸ ਸਮਾਗਮ ਵਿੱਚ ਉਚੇਚੇ ਤੌਰ ‘ਤੇ ਪਹੁੰਚਣ ਦੀ ਸਨਿਮਰ ਬੇਨਤੀ ਕੀਤੀ ਗਈ ਹੈ ਤਾਂ ਜੋ ਸ. ਬਾਦਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਸਕਣ।