Punjab

2027 ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਵੱਡੀ ਰਣਨੀਤਕ ਤਬਦੀਲੀ

ਬਿਊਰੋ ਰਿਪੋਰਟ (ਗਿੱਦੜਬਾਹਾ, 8 ਦਸੰਬਰ 2025): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਇੱਕ ਵੱਡਾ ਰਾਜਨੀਤਿਕ ਫੈਸਲਾ ਲਿਆ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਲੋਕਾਂ ਦੀ ਭਾਰੀ ਮੰਗ ਦੇ ਮੱਦੇਨਜ਼ਰ, ਉਹ ਅਗਲੀਆਂ ਚੋਣਾਂ ਵਿੱਚ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਆਪਣੀ ਕਿਸਮਤ ਅਜ਼ਮਾਉਣਗੇ।

ਜ਼ਿਕਰਯੋਗ ਹੈ ਕਿ ਬਾਦਲ ਇਸ ਤੋਂ ਪਹਿਲਾਂ ਲੰਬੇ ਸਮੇਂ ਤੋਂ ਜਲਾਲਾਬਾਦ ਹਲਕੇ ਦੀ ਨੁਮਾਇੰਦਗੀ ਕਰਦੇ ਆ ਰਹੇ ਹਨ। ਗਿੱਦੜਬਾਹਾ ਹਲਕੇ ਨਾਲ ਬਾਦਲ ਪਰਿਵਾਰ ਦਾ ਰਿਸ਼ਤਾ ਪੁਰਾਣਾ ਅਤੇ ਡੂੰਘਾ ਹੈ, ਕਿਉਂਕਿ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸੇ ਸੀਟ ਤੋਂ ਵਿਧਾਇਕ ਵਜੋਂ ਸੇਵਾ ਨਿਭਾ ਚੁੱਕੇ ਹਨ।

ਪਾਰਟੀ ਪ੍ਰਧਾਨ ਦਾ ਇਹ ਫੈਸਲਾ 2027 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਰਣਨੀਤੀ ਵਿੱਚ ਇੱਕ ਮਹੱਤਵਪੂਰਨ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ। ਰਾਜਨੀਤਿਕ ਵਿਸ਼ਲੇਸ਼ਕ ਇਸ ਨੂੰ ਪਾਰਟੀ ਦੀ ਚੋਣ ਤਿਆਰੀਆਂ ਨੂੰ ਨਵਾਂ ਰੂਪ ਦੇਣ ਦੀ ਕੋਸ਼ਿਸ਼ ਮੰਨ ਰਹੇ ਹਨ।