Punjab

13 ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ (28 ਮਾਰਚ, 2026): ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਮੌਕੇ ’ਤੇ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਐਲਾਨ ਕੀਤਾ ਹੈ। ਇਸ ਵਾਰ ਇਹ ਇਜਲਾਸ ਚੰਡੀਗੜ੍ਹ ਦੀ ਬਜਾਏ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ।

ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਦੀ ਉਮੀਦ

ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਤੇਜ਼ ਹੈ ਕਿ ਇਸ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੋਈ ਬੇਹੱਦ ਸਖ਼ਤ ਕਾਨੂੰਨ ਪਾਸ ਕਰ ਸਕਦੀ ਹੈ। ਲੰਬੇ ਸਮੇਂ ਤੋਂ ਸਿੱਖ ਜਥੇਬੰਦੀਆਂ ਅਤੇ ਆਮ ਲੋਕ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰ ਰਹੇ ਹਨ। 

ਅਜਿਹੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਇਸ ਸਬੰਧੀ ਵੱਡਾ ਫੈਸਲਾ ਲੈਣਾ ਸਿਆਸੀ ਅਤੇ ਧਾਰਮਿਕ ਪੱਖੋਂ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।